ਰਾਹੁਲ ਭੰਡਾਰੀ ਆਈ.ਏ.ਐਸ ਨੇ ਡਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਦਾ ਸੰਭਾਲਿਆ ਅਹੁਦਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਰਾਹੁਲ ਭੰਡਾਰੀ ਆਈ.ਏ.ਐਸ ਨੇ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਇੱਥੇ ਫਿਰੋਜ਼ਪੁਰ ਪਹੁੰਚਣ ਮੌਕੇ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਦੱਸਣਯੋਗ ਹੈ ਕਿ ਉਹ 1997 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ। ਇਸ ਮੌਕੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ, ਐਸਡੀਐਮ ਅਮਿੱਤ ਗੁਪਤਾ ਅਤੇ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਵੀ ਹਾਜ਼ਰ ਸਨ।

Advertisements

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਕੰਮ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਤੋਂ ਬਾਅਦ ਉਨ੍ਹਾਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ਤੇ ਮੱਥਾ ਟੇਕ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਉਪਰੰਤ ਉਹ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਫਤਰ ਦੇ ਸਟਾਫ ਨਾਲ ਮੀਟਿੰਗ ਕਰਕੇ ਦਫਤਰੀ ਕੰਮ ਕਾਜ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਦਫਤਰੀ ਸਟਾਫ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਵੱਲੋਂ ਦਫਤਰ ਦੀਆਂ ਬ੍ਰਾਂਚਾਂ ਦਾ ਵੀ ਦੌਰਾ ਕੀਤਾ ਗਿਆ।

LEAVE A REPLY

Please enter your comment!
Please enter your name here