ਫਿਰੋਜ਼ਪੁਰ: ਸਰਬੱਤ ਸਿਹਤ ਬੀਮਾ ਤਹਿਤ ਕਾਰਡ ਬਣਾਉਣ ਦਾ ਕੰਮ ਜਾਰੀ, ਲਾਭਪਾਤਰੀ ਜਲਦ ਤੋਂ ਜਲਦ ਆਪਣਾ ਕਾਰਡ ਬਣਵਾਉਣ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਬੱਤ ਸਿਹਤ ਬੀਮਾ ਤਹਿਤ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਜਿਨ੍ਹਾਂ ਲਾਭਪਾਤਰੀਆਂ ਨੇ ਅਜੇ ਤੱਕ ਆਪਣਾ ਕਾਰਡ ਨਹੀਂ ਬਣਵਾਇਆ ਉਹ ਜਲਦ ਤੋਂ ਜਲਦ ਆਪਣਾ ਕਾਰਡ ਬਣਵਾ ਲੈਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਉਣ ਲਈ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਵੱਖਰੇ ਤੌਰ ਤੇ ਟੀਮਾਂ ਲਗਾ ਕੇ ਇਹ ਕਾਰਡ ਬਣਾਏ ਜਾ ਰਹੇ ਹਨ।

Advertisements

ਉਨ੍ਹਾਂ 27 ਫਰਵਰੀ ਨੂੰ ਕਾਰਡ ਬਣਵਾਉਣ ਵਾਲੇ ਸਥਾਨਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਰਕਿਟ ਕਮੇਟੀਆਂ, ਕਾਮਨ ਸਰਵਿਸਜ ਸੈਂਟਰਾਂ ਅਤੇ ਸਮੂਹ ਸੇਵਾ ਕੇਂਦਰਾਂ ਵਿਖੇ ਕਾਰਡ ਬਣਾਏ ਜਾਣਗੇ। ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਇਸ ਯੋਜਨਾ ਸਬੰਧੀ ਜਾਗਰੂਕ ਕਰਨ/ਜਾਣਕਾਰੀ ਦੇਣ ਲਈ ਵੱਖਰੇ ਤੌਰ ਤੇ ਮੋਬਾਇਲ ਵੈਨਾਂ ਵੀ ਚਲਾਈਆਂ ਗਈਆਂ ਹਨ। ਇਹ ਮੋਬਾਇਲ ਵੈਨਾਂ ਰਾਹੀਂ 27 ਫਰਵਰੀ ਦਿਨ ਸ਼ਨੀਵਾਰ ਨੂੰ ਫਿਰੋਜ਼ਸ਼ਾਹ ਦੇ ਪਿੰਡ ਸ਼ਹਿਜਾਦੀ, ਘੱਲਖੁਰਦ, ਭੋਲੂਵਾਲਾ, ਲੱਲੇ, ਚੰਦੇਰ, ਫਿੱਡੇ ਆਦਿ ਇਲਾਕਿਆਂ ਵਿਚ ਲਾਭਪਾਤਰੀਆਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਮੌਕੇ ਤੇ ਉਨ੍ਹਾਂ ਦੇ ਕਾਰਡ ਬਣਾਏ ਜਾਣਗੇ। ਕਾਰਡ ਬਣਵਾਉਣ ਲਈ 30 ਰਪੁਏ ਪ੍ਰਤੀ ਕਾਰਡ ਫੀਸ ਹੈ।

ਉਨ੍ਹਾਂ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਤਾਰੀ ਆਪਣੇ ਨਾਲ ਦਤਸਾਵੇਜ ਜਿਵੇਂ ਕਿ ਆਧਾਰ ਕਾਰਡ, ਰਾਸ਼ਨ ਕਾਰਡ, (ਰਾਸ਼ਨ ਕਾਰਡ ਨਾ ਹੋਣ ਦੀ ਸੂਰਤ ਵਿਚ ਸੈਲਫ ਡੈਕਲਾਰੇਸ਼ਨ ਫੋਰਮ), ਲੇਬਰ ਵਿਭਾਗ ਤੋਂ ਜਾਰੀ ਕਾਰਡ, ਪੈਨ ਕਾਰਡ (ਪਤੱਰਕਾਰ ਪੀਲਾ/ਐਕਰਿਡਿਟੇਡ ਕਾਰਡ)  ਆਦਿ ਨਾਲ ਲੈ ਕੇ ਆਉਣ। ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here