ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ

ਜਲੰਧਰ (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਇਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਕਰਦਿਆਂ ਕਿਸੇ ਅਣਜਾਣ ਵਿਅਕਤੀ ਨੂੰ ਜਿਸ ਦੀ ਪਹਿਚਾਣ ਕੈਫੇ ਮਾਲਕ ਵਲੋਂ ਨਹੀਂ ਕੀਤੀ ਗਈ, ਸਾਇਬਰ ਕੈਫੇ ਦੀ ਵਰਤੋਂ ਕਰਨ ’ਤੇ ਰੋਕ ਲਗਾਈ ਹੈ। ਇਸ ਤੋਂ ਇਲਾਵਾ ਵਰਤੋਂ ਕਰਨ ਵਾਲੇ/ਆਉਣ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ।

Advertisements

ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲਾ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ,ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਕਰੇਗਾ। ਇਸ ਤੋਂ ਇਲਾਵਾ ਵਰਤੋਂ ਕਰਨ ਵਾਲਾ/ਆਉਣ ਵਾਲੇ ਵਿਅਕਤੀ ਦੀ ਸ਼ਨਾਖਤ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਇਵਿੰਗ ਲਾਇਸੰਸ,ਪਾਸਪੋਰਟ ,ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।

ਐਕਟੀਵਿਟੀ ਸਰਵਰ ਲਗ ਮੁੱਖ ਸਰਵਰ ਵਿੱਚ ਸੁਰੱਖਿਅਤ ਹੋਵੇਗਾ ਅਤੇ ਇਸਦਾ ਰਿਕਾਰਡ ਮੁੱਖ ਸਰਵਰ ਵਿਚ ਘੱਟੋ-ਘੱਟ ਛੇ ਮਹੀਨਿਆਂ ਲਈ ਸੁਰੱਖਿਅਤ ਰੱਖਿਆ ਜਾਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਾਈਬਰ ਕੈਫੇ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ  ਸਾਇਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲੱਗਦੀ ਹੈ ਤਾਂ ਉਹ ਸਬੰਧਿਤ ਥਾਣੇ ਨੂੰ ਸੂਚਿਤ ਕਰੇਗਾ। ਇਸ ਤੋਂ ਇਲਾਵਾ ਕਿਸੇ ਵਿਅਕਤੀ ਵਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਹੁਕਮ 01.03.2021 ਤੋਂ 30.04.2021 ਤੱਕ ਲਾਗੂ ਰਹੇਗਾ ।

LEAVE A REPLY

Please enter your comment!
Please enter your name here