ਵਿਮਲ ਸੇਤੀਆ ਆਈ.ਏ.ਐਸ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਾ ਵਾਧੂ ਚਾਰਜ ਦਾ ਅਹੁੱਦਾ ਸੰਭਾਲਿਆ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਛੁੱਟੀ ਤੇ ਜਾਣ ਉਪਰੰਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਨੇ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਾ ਵਾਧੂ ਚਾਰਜ ਦਾ ਅਹੁੱਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਇੱਥੇ ਫਿਰੋਜ਼ਪੁਰ ਪਹੁੰਚਣ ਮੌਕੇ ਪਹਿਲਾਂ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ, ਐਸਡੀਐਮ ਫਿਰੋਜ਼ਪੁਰ ਅਮਿੱਤ ਗੁਪਤਾ ਅਤੇ ਐਸਡੀਐਮ ਜ਼ੀਰਾ ਰਣਜੀਤ ਸਿੰਘ ਵੱਲੋਂ ਉਨ੍ਹਾਂ ਨੂੰ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ।

Advertisements

ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਉਨ੍ਹਾਂ ਨੂੰ ਅੱਗਲੇ ਕੁਝ ਦਿਨਾਂ ਲਈ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਮਿਲਿਆ ਹੈ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ।  ਇਸ ਦੌਰਾਨ ਉਨ੍ਹਾਂ ਦਫਤਰੀ ਮੀਟਿੰਗ ਕਰ ਕੇ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਾਜੈਕਟਾਂ ਬਾਰੇ ਵੀ ਮੁੱਢਲੀ ਜਾਣਕਾਰੀ ਹਾਸਲ ਕੀਤੀ ਅਤੇ ਸਮੂਹ ਦਫਤਰੀ ਸਟਾਫ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।

LEAVE A REPLY

Please enter your comment!
Please enter your name here