ਪਠਾਨਕੋਟ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਆਨਲਾਈਨ ਪੇਂਟਿੰਗ ਪ੍ਰਤੀਯੋਗਤਾ ਸ਼ੁਰੂ: ਡੀ.ਈ.ਓ.

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਪੇਂਟਿੰਗ ਮੁਕਾਬਲੇ ਅੱਜ ਤੋਂ ਜਿਲ੍ਹਾ ਪਠਾਨਕੋਟ ਵਿੱਚ ਸੁਰੂ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਸੱਕਤਰ ਸਕੂਲ ਸਿੱਖਿਆ ਕਿ੍ਰਸਨ ਕੁਮਾਰ ਦੀ ਦੇਖ-ਰੇਖ ਵਿੱਚ ਸੁਰੂ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਸਿੱਖਿਆਂਵਾਂ ਅਤੇ ਜੀਵਨ ਤੇ ਅਧਾਰਿਤ ਪੇਂਟਿੰਗ ਬਣਾਈਆਂ ਜਾਣਗੀਆਂ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਣਗੇ।

Advertisements

ਜਿਲ੍ਹਾ ਸਿੱਖਿਆ ਅਫਸਰ ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ‘ਚ ਕਰਵਾਏ ਜਾ ਰਹੇ ਇੰਨ੍ਹਾਂ ਪੇਂਟਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ ਆਨ ਲਾਈਨ ਅਪਣੀ ਪੇਟਿੰਗ ਅੱਪਲੋਡ ਕਰਨਗੇ। ਉਨ੍ਹਾਂ ਦੱਸਿਆ ਕਿ ਬਣਾਈਆਂ ਗਈਆਂ ਪੇਂਟਿੰਗ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਿਰਧਾਰਤ ਤਕਨੀਕੀ ਟੀਮ ਵੱਲੋਂ ਬਲਾਕ ਅਤੇ ਜਿਲ੍ਹੇ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਕੀਤੀ ਜਾਵੇਗੀ। ਇਸ ਮੌਕੇ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ,  ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here