ਜਿਲੇ ਵਿੱਚ 41 ਨਵੇਂ ਕੇਸ, 3 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2565 ਨਵੇ ਸੈਪਲ ਲੈਣ  ਨਾਲ ਅਤੇ   2545 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  41 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8623 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 312173 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  301769  ਸੈਪਲ  ਨੈਗਟਿਵ,  ਜਦ ਕਿ 3469 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 197` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 374    ਹੈ । ਐਕਟਿਵ ਕੇਸਾ ਦੀ ਗਿਣਤੀ  374 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 8086 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਅੱਜ 41 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ, ਤੇ  ਬਾਕੀ 34 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ । ਕਰੋਨਾ ਨਾਲ ਜਿਲੇ ਵਿੱਚ ਤਿੰਨ ਮੌਤਾਂ ਹੋਈ ਹੈ (1) 65 ਸਾਲਾ ਵਿਆਕਤੀ  ਵਾਸੀ ਬਾਬਕ ਬਲਾਕ ਟਾਡਾ ਦੀ ਮੌਤ ਗੁਰੂ ਨਾਨਕ ਦੇਵ ਹਸਪਤਾਲ ਅਮ੍ਰਿਤਸਰ (2) 66 ਸਾਲਾ ਔਰਤ ਵਾਸੀ ਚੱਬੇਵਾਲ ਦੀ ਮੋਤ ਡੀ ਐਮ ਸੀ ਲੁਧਿਆਣਾ (3) 80 ਸਾਲਾ ਵਿਆਕਤੀ ਵਾਸੀ ਮੋਕਮਪੁਰਾ ਦੀ ਮੌਤ ਜੀ. ਐਨ. ਡੀ. ਅਮ੍ਰਿਤਸਰ  ਵਿਖੇ ਹੋਈ ਹੈ ਇਸ ਮੋਕੇ ਉਹਨਾ ਦੱਸਿਆ ਕਿ 28 ਫਰਵਰੀ ਨੂੰ ਦੇਰ ਸ਼ਾਮ  ਤੱਕ 46 ਕੋਵਿਡ ਵਾਇਰਸ ਦੇ ਪਾਜੇਟਿਵ ਮਰੀਜ ਰਿਪੋਟ ਹੋਏ ਹਨ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here