6 ਤੇ 7 ਮਾਰਚ ਨੂੰ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣਗੇ ਈ-ਵੋਟਰ ਫੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਵਾਉਣ ਲਈ ਵਿਸ਼ੇਸ ਕੈਂਪ

ਪਠਾਨਕੋਟ(ਦ ਸਟੈਲਰ ਨਿਊਜ਼)। ਸੰਯਮ ਅਗਰਵਾਲ (ਆਈ.ਏ.ਐਸ.) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਪਠਾਨਕੋਟ ਨੇ ਜ਼ਿਲ੍ਹੇ ਅੰਦਰ ਤਾਜਾ ਰਜਿਸਟਰਡ ਹੋਏ ਵੋਟਰਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਮਿਤੀ 25 ਜਨਵਰੀ, 2021 ਨੂੰ ਵੋਟਰਾਂ ਲਈ ਨਵੀਂ ਸਰਵਿਸ (e-EPIC) ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਯੋਗਤਾ ਮਿਤੀ 01.01.2021 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਰਜਿਸਟਰਡ ਹੋਏ ਵੋਟਰ, ਜਿਨ੍ਹਾਂ ਵੱਲੋਂ ਫਾਰਮ ਨੰ-6 ਵਿੱਚ ਆਪਣਾ ਯੂਨੀਕ ਮੋਬਾਇਲ ਨੰ.ਦਰਜ ਕਰਵਾਇਆ ਹੈ, ਉਹ ਭਾਰਤ ਚੋਣ ਕਮਿਸ਼ਨ ਦੇ ਨੈਸ਼ਨਲ ਵੋਟਰ ਸਰਵਿਸ ਪੋਰਟਲ (https://nvsp.in) ਵਿੱਚ ਆਪਣੇ ਮੋਬਾਇਲ ਨੰ. ਨਾਲ ਰਜਿਸਟ੍ਰੇਸ਼ਨ ਕਰਨ ਉਪਰੰਤ ਮੋਬਾਇਲ ਤੇ ਆਉਣ ਵਾਲੇ ਓ.ਟੀ.ਪੀ. ਨੰਬਰ ਦਰਜ ਕਰਕੇ ਆਪਣਾ ਈ-ਵੋਟਰ ਫੋਟੋ ਸ਼ਨਾਖਤੀ ਕਾਰਡ (e-EPIC) ਡਾਊਨਲੋਡ ਕਰ ਸਕਦੇ ਹਨ।

Advertisements

ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਤਾਜਾ ਰਜਿਸਟਰਡ ਹੋਏ ਵੋਟਰਾਂ ਦੀ ਸਹੂਲਤ ਹਿੱਤ ਉਨ੍ਹਾਂ ਸਾਰੇ ਵੋਟਰਾਂ ਦੇ 100 ਪ੍ਰਤੀਸ਼ਤ ਈ-ਵੋਟਰ ਫੋਟੋ ਸ਼ਨਾਖਤੀ ਕਾਰਡ (e-EPIC) ਡਾਊਨਲੋਡ ਕਰਵਾਏ ਜਾਣੇ ਹਨ। ਇਸ ਨੂੰ ਮੁੱਖ ਰੱਖਦਿਆਂ ਹੋਇਆਂ ਇਸ ਜ਼ਿਲ੍ਹੇ ਵਿਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼.) ਆਪਣੇ ਪੋਲਿੰਗ ਸਟੇਸ਼ਨ ਤੇ ਮਿਤੀ 06 ਮਾਰਚ, 2021 (ਦਿਨ ਸ਼ਨੀਵਾਰ) ਅਤੇ 07 ਮਾਰਚ, 2021 (ਦਿਨ ਐਤਵਾਰ) ਨੂੰ ਹਾਜਰ ਰਹਿ ਕੇ ਤਾਜਾ ਰਜਿਸਟਰਡ ਹੋਏ ਵੋਟਰਾਂ ਦੇ ਈ-ਵੋਟਰ ਫੋਟੋ ਸ਼ਨਾਖਤੀ ਕਾਰਡ (e-EPIC) ਡਾਊਨਲੋਡ ਕਰਵਾਉਣਗੇ।

ਉਨ੍ਹਾਂ ਵੋਟਰ ਸੂਚੀ ਵਿੱਚ ਤਾਜਾ ਰਜਿਸਟਰਡ ਹੋਏ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਨਵੀਂ ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਹਿੱਤ ਮਿਤੀ 06 ਮਾਰਚ, 2021 (ਦਿਨ ਸ਼ਨੀਵਾਰ) ਅਤੇ 07 ਮਾਰਚ, 2021 (ਦਿਨ ਐਤਵਾਰ) ਨੂੰ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੌਰਾਨ ਆਪਣਾ ਈ-ਵੋਟਰ ਫੋਟੋ ਸ਼ਨਾਖਤੀ ਕਾਰਡ (e-EPIC) ਡਾਊਨਲੋਡ ਕਰਵਾਉਣ ਹਿੱਤ ਬੀ.ਐਲ.ਓਜ. ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਵਿੱਚ ਤਾਜਾ ਰਜਿਸਟਰਡ ਹੋਏ ਵੋਟਰਾਂ ਦੇ 100 ਪ੍ਰਤੀਸ਼ਤ ਈ-ਵੋਟਰ ਫੋਟੋ ਸ਼ਨਾਖਤੀ ਕਾਰਡ ਡਾਊਨਲੋਡ ਹੋ ਸਕਣ। ਉਨ੍ਹਾਂ ਦੱਸਿਆ ਕਿ ਈ-ਵੋਟਰ ਫੋਟੋ ਸ਼ਨਾਖਤੀ ਕਾਰਡ ਡਾਊਨ ਲੋਡ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਆਉਣ ਦੀ ਸੂਰਤ ਵਿੱਚ ਜਾਂ ਕਿਸੇ ਕਿਸਮ ਦੀ ਟੈਕਨੀਕਲ ਸਹਾਇਤਾ ਲਈ ਜ਼ਿਲ੍ਹਾ ਚੋਣ ਦਫ਼ਤਰ, ਪਠਾਨਕੋਟ ਦੇ ਟੋਲ ਫ੍ਰੀ ਨੰਬਰ-1950 ਤੇ ਵਰਕਿੰਗ ਵਾਲੇ ਦਿਨਾਂ ਵਿੱਚ ਦਫ਼ਤਰ ਸਮੇਂ ਦੌਰਾਨ ਫੋਨ ਕਰ ਲਿਆ ਜਾਵੇ।

ਉਨ੍ਹਾਂ ਦੱਸਿਅ ਕਿ ਯੋਗਤਾ ਮਿਤੀ 01.01.2021 ਦੇ ਅਧਾਰ ਤੇ ਤਾਜਾ ਰਜਿਸਟਰਡ ਹੋਏ ਵੋਟਰਾਂ ਤੋਂ ਇਲਾਵਾ ਫੋਟੋ ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਵੋਟਰਾਂ ਦੇ ਈ-ਵੋਟਰ ਫੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਨ ਸਬੰਧੀ ਸ਼ਡਿਊਲ ਭਾਰਤ ਚੋਣ ਕਮਿਸ਼ਨ ਵੱਲੋਂ ਵੱਖਰੇ ਤੌਰ ਤੇ ਜਾਰੀ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਵੋਟਰਾਂ ਨੂੰ  ਪੀ.ਵੀ.ਸੀ. ਵੋਟਰ ਫੋਟੋ ਸ਼ਨਾਖਤੀ ਕਾਰਡ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਕੀਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕੈਂਪਸ ਅੰਬੈਸਡਰਾਂ, ਸਵੀਪ ਨੋਡਲ ਅਫ਼ਸਰਾਂ, ਕਲੱਬਾਂ, ਵਾਰਡ ਸੋਸਾਈਟੀਜ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਵੇਂ ਰਜਿਸਟਰਡ ਹੋਏ ਵੋਟਰਾਂ ਲਈ ਈ-ਵੋਟਰ ਫੋਟੋ ਸ਼ਨਾਖਤੀ ਕਾਰਡ (e-5P93) ਡਾਊਨਲੋਡ ਕਰਨ ਸਬੰਧੀ ਸ਼ੁਰੂ ਕੀਤੀ ਗਈ ਇਸ ਸੇਵਾ ਦਾ ਆਪਣੇ ਪੱਧਰ ਤੇ ਵੀ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਵੇਂ ਰਜਿਸਟਰਡ ਹੋਏ ਵੋਟਰਾਂ ਦੇ 100 ਪ੍ਰਤੀਸ਼ਤ ਈ-ਵੋਟਰ ਫੋਟੋ ਸ਼ਨਾਖਤੀ ਕਾਰਡ (e-EPIC) ਡਾਊਨਲੋਡ ਕਰਵਾਏ ਜਾ ਸਕਣ।

LEAVE A REPLY

Please enter your comment!
Please enter your name here