ਮਾਪਿਆਂ ਨੂੰ ਪ੍ਰੇਰਿਤ ਕਰਨ ਲਈ ਖੁਦ ਬੱਚਿਆਂ ਦੇ ਘਰਾਂ ਤੱਕ ਪਹੁੰਚ ਰਹੇ ਨੇ ਸਰਕਾਰੀ ਸਕੂਲਾਂ ਦੇ ਮੁਖੀ

ਪਠਾਨਕੋਟ(ਦ ਸਟੈਲਰ ਨਿਊਜ਼)।  ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਅਗਲੇ ਵਿੱਦਿਅਕ ਸੈਸ਼ਨ ਲਈ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਮਾਪਿਆਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਸ੍ਰੀ ਵਰਿੰਦਰ ਪਰਾਸਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀ ਬਲਦੇਵ ਰਾਜ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਅਗਲੇ ਵਿੱਦਿਅਕ ਸੈਸ਼ਨ ਦੇ ਦਾਖਲਿਆਂ ਲਈ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਦੇ ਅਧਿਆਪਕਾਂ ਵੱਲੋਂ ਟੀਮਾਂ ਬਣਾ ਕੇ ਬੱਚਿਆਂ ਦੇ ਘਰਾਂ ‘ਚ ਪਹੁੰਚਦਿਆਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪੜ੍ਹਾਉਣ ਲਈ ਇਸਤੇਮਾਲ ਕੀਤੀਆਂ ਜਾ ਰਹੀਆਂ ਅਤਿ ਆਧੁਨਿਕ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।

Advertisements

ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਨਾ ਕੇਵਲ ਅਧਿਆਪਕ ਸਗੋਂ ਬਹੁਤ ਸਾਰੇ ਸਕੂਲਾਂ ਦੇ ਮੁਖੀ ਖੁਦ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਕੇ ਸਰਕਾਰੀ ਸਹੂਲਤਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕਰਨ ਹਿੱਤ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚ ਰਹੇ ਹਨ। ਸਿੱਖਿਆ ਅਧਿਕਾਰੀਆਂ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪੋ ਆਪਣੇ ਬੱਚਿਆਂ ਦੇ ਸਕੂਲ ਦਾਖਲੇ ਤੋਂ ਪਹਿਲਾਂ ਇੱਕ ਵਾਰ ਆਪਣੇ ਪਿੰਡ ਜਾਂ ਸ਼ਹਿਰ ਦੇ ਸਰਕਾਰੀ ਸਕੂਲ ਦੇ ਮੁਖੀ ਅਤੇ ਅਧਿਆਪਕਾਂ ਨੂੰ ਜਰੂਰ ਮਿਲ ਲਿਆ ਜਾਵੇ। ਸਕੂਲ ਵਿੱਚ ਜਾਣ ਨਾਲ ਮਾਪੇ ਖੁਦ ਸਰਕਾਰੀ ਸਕੂਲਾਂ ‘ਚ ਉਪਲਬਧ ਬੁਨਿਆਦੀ ਸਹੂਲਤਾਂ ਅਤੇ ਪੜ੍ਹਾਉਣ ਦੀਆਂ ਅਤਿ ਆਧੁਨਿਕ ਸਹੂਲਤਾਂ ਬਾਰੇ ਜਾਣ ਸਕਣਗੇ।

ਰਾਜੇਸਵਰ ਸਲਾਰੀਆ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਰਮੇਸ ਲਾਲ ਠਾਕੁਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਅਗਲੇ ਸੈਸ਼ਨ ਦੇ ਦਾਖਲਿਆਂ ਦੀ ਰਜਿਸਟ੍ਰੇਸ਼ਨ ਲਈ ਈ-ਪੰਜਾਬ ‘ਤੇ ਵਿਵਸਥਾ ਉਪਲਬਧ ਕਰਵਾ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬਦਲਿਆ ਮੁਹਾਂਦਰਾ ਮਾਪਿਆਂ ਅਤੇ ਬੱਚਿਆਂ ਨੂੰ ਵੱਡੇ ਪੱਧਰ ‘ਤੇ ਆਕਰਸ਼ਿਤ ਕਰ ਰਿਹਾ ਹੈ।ਉਹਨਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਉੱਚ ਯੋਗਤਾ ਪ੍ਰਾਪਤ ਅਧਿਆਪਕ ਵਿਦਿਆਰਥੀਆਂ ਨੂੰ ਸਰਲ ਤਰੀਕੇ ਅਤੇ ਵਿਸਥਾਰ ਵਿੱਚ ਪੜ੍ਹਾਉਣ ਦੀ ਸਮਰੱਥਾ ਰੱਖਦੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਦੇ ਪਿ੍ਰੰਸੀਪਲ ਕਮਲਦੀਪ ਕੌਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਦੀ ਪਿ੍ਰੰਸੀਪਲ ਭੁਪਿੰਦਰ ਕੌਰ, ਸਰਕਾਰੀ ਹਾਈ ਸਕੂਲ ਬਨੀ ਲੋਧੀ ਦੇ ਪਿ੍ਰੰਸੀਪਲ ਤੇਜਵੀਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ ਦੇ ਇੰਚਾਰਜ ਸੁਨੀਤਾ ਅੱਤਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਦੀ ਪਿ੍ਰੰਸੀਪਲ ਨੀਲਮ ਰਾਠੌਰ, ਸਰਕਾਰੀ ਪ੍ਰਾਇਮਰੀ ਸਕੂਲ ਚਸਮਾਂ ਦੇ ਹੈਡ ਟੀਚਰ ਪ੍ਰਵੀਨ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਥਰਿਆਲ ਦੇ ਸਕੂਲ ਮੁਖੀ ਸੰਗੀਤਾ, ਸਰਕਾਰੀ ਪ੍ਰਾਇਮਰੀ ਸਕੂਲ ਹਰਿਜਨ ਬਸਤੀ ਦੇ ਹੈਡ ਟੀਚਰ ਸਖਿਾ ਸਰਮਾ, ਸਰਕਾਰੀ ਪ੍ਰਾਇਮਰੀ ਸਕੂਲ ਪਪਿਆਲ ਦੇ ਇੰਚਾਰਜ ਸੋਹਣ ਲਾਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤੰਗੋਸਾਹ ਦੇ ਸੈਂਟਰ ਹੈੱਡ ਟੀਚਰ ਨੰਦ ਲਾਲ ਨੇ ਦੱਸਿਆ ਕਿ ਉਹ ਖੁਦ ਘਰਾਂ ਵਿੱਚ ਜਾ ਕੇ ਮਾਪਿਆਂ ਨੂੰ ਆਪੋ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕਰ ਰਹੇ ਹਨ।

ਉਹਨਾਂ ਕਿਹਾ ਕਿ ਬਹੁਗਿਣਤੀ ਮਾਪੇ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਸਹਿਮਤ ਹੋ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਦਲੇ ਮੁਹਾਂਦਰੇ ਦੀ ਜਾਣਕਾਰੀ ਹਰ ਬੱਚੇ ਦੇ ਮਾਪੇ ਤੱਕ ਪਹੁੰਚਾਉਣ ਦਾ ਟੀਚਾ ਹੈ ਤਾਂ ਕਿ ਮਾਪੇ ਘਰਾਂ ਦੇ ਨਜ਼ਦੀਕ ਮੁਫਤ ਵਿੱਚ ਆਪੋ ਆਪਣੇ ਬੱਚਿਆਂ ਨੂੰ ਉੱਚ ਪੱਧਰ ਦੀ ਸਿੱਖਿਆ ਪ੍ਰਾਪਤ ਕਰਵਾ ਸਕਣ।

LEAVE A REPLY

Please enter your comment!
Please enter your name here