ਪਠਾਨਕੋਟ: ਸੇਵਾ ਕੇਂਦਰਾਂ ਵਿਖੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਸੇਵਾਵਾਂ ਉਪਲੱਬਧ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਜ਼ੁਰਗਾਂ ਅਤੇ ਸਹਿ ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਜ਼ਿਲਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਜ਼ਿਲੇ ਦੇ ਸਮੁੱਚੇ ਸੇਵਾ ਕੇਂਦਰਾਂ ਵਿੱਚ ਕੋਵਿਡ -19 ਟੀਕਾਕਰਨ ਲਈ ਰਜਿਸਟਰੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।  

Advertisements

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ  ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਰਜਿਸਟ੍ਰੇਸ਼ਨ ਦੀ ਸਹੂਲਤ ਲਈ ਫੀਸ 30 ਰੁਪਏ ਹੈ। ਉਨਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਆਪਣੇ ਨਾਲ ਆਪਣਾ ਆਧਾਰ ਕਾਰਡ, ਮੋਬਾਇਲ ਫੋਨ ਅਤੇ ਸਹਿ-ਰੋਗ ਹੋਣ ਦੀ ਸਥਿਤੀ ਵਿੱਚ ਮੈਡੀਕਲ ਸਰਟੀਫਿਕੇਟ ਨਾਲ ਲੈ ਕੇ ਆਉਣਾ ਹੋਵੇਗਾ। ਉਨਾਂ ਕਿਹਾ ਕਿ 60 ਸਾਲ ਤੋਂ ਵੱਧ ਉਮਰ ਦੇ ਲੋਕ ਅਤੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਹਿ-ਰੋਗਾਂ ਵਾਲੇ ਵਿਅਕਤੀ ਮੁਹਿੰਮ ਦੇ ਮੌਜੂਦਾ ਪੜਾਅ ਦੌਰਾਨ ਟੀਕਾਕਰਨ ਦੇ ਯੋਗ ਹਨ ਅਤੇ ਉਹ ਜ਼ਿਲੇ ਭਰ ਦੇ ਸਮੁੱਚੇ ਸੇਵਾ ਕੇਂਦਰਾਂ ’ਤੇ ਟੀਕਾਕਰਨ ਲਈ ਬੁਕਿੰਗ ਕਰ ਸਕਦੇ ਹਨ, ਜਦੋਂ ਕਿ ਟੀਕਾ ਹਸਪਤਾਲ ’ਚ ਹੀ ਲੱਗੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਵਿਖੇ ਟੀਕਾਕਰਨ ਰਜਿਸ਼ਟ੍ਰੇਸ਼ਨ ਇੱਕ ਓਟੀਪੀ ਆਧਾਰਿਤ ਸਿਸਟਮ ਹੈ, ਜਿੱਥੇ ਲਾਭਪਾਤਰੀਆਂ ਦੇ ਮੋਬਾਈਲ ਨੰਬਰ ’ਤੇ ਪਾਸਵਰਡ ਭੇਜਿਆ ਜਾਂਦਾ ਹੈ। ਇਸ ਲਈ ਸਾਰੇ ਯੋਗ ਲਾਭਪਾਤਰੀ ਸੇਵਾ ਕੇਂਦਰ ਆਉਣ ਵੇਲੇ ਆਪਣੇ ਮੋਬਾਇਲ ਜ਼ਰੂਰ ਨਾਲ ਲੈ ਕੇ ਆਉਣ। ਲਾਭਪਾਤਰੀਆਂ ਨੂੰ ਆਪਣੇ ਰਜਿਸਟਰਡ ਮੋਬਾਈਲ ਨੰਬਰ ’ਤੇ ਟੀਕਾਕਰਨ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਪ੍ਰਾਪਤ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਸਮੂਹ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਉਨਾਂ ਨੂੰ ਲਾਗ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਸਕਦਾ ਹੈ।  

LEAVE A REPLY

Please enter your comment!
Please enter your name here