ਪਠਾਨਕੋਟ: ਸ਼੍ਰੀ ਗੁਰੂ ਤੇਗ ਬਹਾਦਰ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਪ੍ਰਤੀਯੋਗਤਾ ਆਯੋਜਿਤ

ਪਠਾਨਕੋਟ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਬਲਾਕ ਧਾਰ-2 ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਕਾਬਲਿਆਂ ਦੇ ਨੋਡਲ ਅਫਸਰ ਲੈਕਚਰਾਰ ਕੌਂਸਲ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਦੀ ਦੇਖ-ਰੇਖ ਵਿੱਚ ਸੁਰੂ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਧਾਰ-2 ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਸਿੱਖਿਆਂਵਾਂ ਅਤੇ ਜੀਵਨ ਤੇ ਅਧਾਰਿਤ ਪੇਂਟਿੰਗ ਬਣਾਈਆਂ ਜਾਣਗੀਆਂ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਨਤੀਜਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਨੋਡਲ ਅਫਸਰ ਕੌਸਲ ਕੁਮਾਰ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਗੰਦਰਾ ਲਾਹੜੀ ਦੀ ਵਿਦਿਆਰਥਣ ਆਰਤੀ ਨੇ ਪਹਿਲਾਂ ਸਥਾਨ ਅਤੇ ਸਰਕਾਰੀ ਮਿਡਲ ਸਕੂਲ ਭਨਵਾਲ ਦੀ ਵਿਦਿਆਰਥਣ ਸੈਲੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜਿਲ੍ਹਾ ਅਫਸਰ ਸਹਿਬਾਨ ਨੇ ਪਹਿਲੀ ਅਤੇ ਦੂਜੀ ਪੁਜੀਸਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਸਲਿਪੀ ਪਠਾਨੀਆ ਅਤੇ ਉਪੇਂਦਰ ਕੁਮਾਰ ਨੂੰ  ਮੁਬਾਰਕਬਾਦ ਦਿੰਦੇ ਹੋਏ ਵਧੀਆ ਹੋਰ ਕੰਮ ਕਰਨ ਲਈ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here