ਪੁਲਿਸ ਸੈਂਟਰ ਜਹਾਨਖੇਲਾਂ ’ਚ 135 ਪੁਲਿਸ ਕਰਮਚਾਰੀਆਂ ਨੂੰ ਲੱਗੀ ਕੋਵਿਡ ਵੈਕਸੀਨ ਦੀ ਦੂਜੀ ਡੋਜ਼

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਜਹਾਨਖੇਲਾਂ ਵਿਖੇ ਅੱਜ 135 ਪੁਲਿਸ ਮੁਲਾਜ਼ਮਾ ਨੂੰ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਾਈ ਗਈ ਜਦਕਿ ਪੂਰੇ ਜ਼ਿਲ੍ਹੇ ਵਿੱਚ 1420 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਸੀਮਾ ਗਰਗ ਨੇ ਦੱਸਿਆ ਕਿ ਜਹਾਨਖੇਲਾਂ ਵਿਖੇ ਕੋਵਿਡ ਵੈਕਸੀਨ ਦੀ ਸ਼ੁਰੂਆਤ ਮੌਕੇ 133 ਮੁਲਾਜ਼ਮਾਂ ਨੂੰ ਪਹਿਲੀ ਡੋਜ਼ ਲਗਾਈ ਗਈ ਸੀ ਅਤੇ ਅੱਜ ਮੁਲਾਜ਼ਮਾਂ ਨੂੰ ਦੂਜੀ ਡੋਜ਼ ਲਗਾਈ ਗਈ। ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿੱਚ ਅੱਜ ਕੁੱਲ 1420 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 6253 ਹੈਲਥ ਕੇਅਰ ਵਰਕਰਾਂ ਨੂੰ ਪਹਿਲੀ ਅਤੇ 2403 ਵਰਕਰਾਂ ਨੂੰ ਦੂਜੀ ਡੋਜ਼ ਵੀ ਲਾਈ ਜਾ ਚੁੱਕੀ ਹੈ। ਇਸੇ ਤਰ੍ਹਾਂ 4058 ਫਰੰਟ ਲਾਈਨ ਵਰਕਰਾਂ ਨੂੰ ਪਹਿਲੀ ਡੋਜ਼ ਅਤੇ 44 ਫਰੰਟ ਲਾਈਨ ਵਰਕਰਾਂ ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ।

Advertisements

ਜ਼ਿਲ੍ਹੇ ਵਿੱਚ 60 ਸਾਲ ਜਾਂ ਇਸ ਤੋਂ ਉਪਰ ਅਤੇ 45 ਸਾਲ ਤੋਂ ਉਪਰ ਵੱਖ-ਵੱਖ ਸਿਹਤ ਸਮੱਸਿਆਵਾਂ ਤੋਂ ਗ੍ਰਸਤ 1112 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ। ਜਹਾਨਖੇਲਾਂ ਵਿਖੇ ਮੁਲਾਜ਼ਮਾਂ ਨੂੰ ਕੋਵਿਡ ਵੈਕਸੀਨ ਲਗਾਏ ਜਾਣ ਸਬੰਧੀ ਕਮਾਂਡੈਂਟ ਰਿਕਰੂਟਸ ਟਰੇਨਿੰਗ ਸੈਂਟਰ ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਕੋਵਿਡ-19 ਦੀ ਰੋਕਥਾਮ ਲਈ ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਵਿਖੇ ਵੈਕਸੀਨ ਲਗਵਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੈਂਟਰ ਵਿੱਚ ਕਰਮਚਾਰੀਆਂ ਵਲੋਂ ਬੀਮਾਰੀ ਦੀ ਰੋਕਥਾਮ ਲਈ ਲੋੜੀਂਦੀਆਂ  ਸਾਵਧਾਨੀਆਂ ਨੂੰ ਆਪਣੇ ਰੋਜ਼ਮਰਾ ਦੀ ਜਿੰਦਗੀ ਦਾ ਹਿੱਸਾ ਬਣਾਇਆ ਗਿਆ ਹੈ ਤਾਂ ਜੋ ਕੋਵਿਡ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਟੀਕਾਕਰਨ ਅਫ਼ਸਰ ਅਤੇ ਸੀ.ਐਚ.ਸੀ. ਹਾਰਟਾ ਬੱਡਲਾ ਦੇ ਐਸ.ਐਮ.ਓ. ਡਾ. ਰਾਜ ਕੁਮਾਰ ਦੀ ਨਿਗਰਾਨੀ ਹੇਠ ਕੋਵਿਡ ਵੈਕਸੀਨ ਲਗਾਈ ਜਾ ਰਹੀ ਹੈ।

LEAVE A REPLY

Please enter your comment!
Please enter your name here