ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਪੇਟਿੰਗ ਮੁਕਾਬਲੇ ਪ੍ਰਤੀਯੋਗਤਾ ਦਾ ਆਯੋਜਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫ਼ਿਰੋਜ਼ਪੁਰ ਸ੍ਰੀਮਤੀ ਕੁਲਵਿੰਦਰ ਕੌਰ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਿਰੋਜਪੁਰ ਸ਼੍ਰੀ ਰਾਜੀਵ ਕੁਮਾਰ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਕੋਮਲ ਅਰੋੜਾ ਅਤੇ ਜਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਲਖਵਿੰਦਰ ਸਿੰਘ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਹਨ। ਇੰਨ੍ਹਾਂ ਮੁਕਾਬਲਿਆਂ ਵਿੱਚ ਜਿਲ੍ਹੇ‘ ਚੋਂ ਵੱਡੀ ਗਿਣਤੀ ‘ਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਉਪਦੇਸ਼ਾਂ ਅਤੇ ਕੁਰਬਾਨੀ ਦੇ ਅਧਾਰਤ ਪੇਟਿੰਗ ਤਿਆਰ ਕੀਤੀਆ।

Advertisements

ਜਿਨ੍ਹਾਂ ਰਾਹੀ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਵਲੋ ਇਸ ਸਬੰਧੀ ਵੀਡੀਓਜ਼ ਵੀ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ਰਾਹੀਂ ਅਪਲੋਡ ਕੀਤੀਆ ਜਾ ਰਹੀਆ ਹਨ।  ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸੈਕੰਡਰੀ ਫ਼ਿਰੋਜ਼ਪੁਰ ਲਖਵਿੰਦਰ ਸਿੰਘ ਜਿਲ੍ਹਾ ਵੌਕੇਸ਼ਨਲ ਕੋਆਰਡੀਨੇਟਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆ ਨੂੰ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ। ਪੇਟਿੰਗ ਮੁਕਾਬਲਿਆਂ ਵਿੱਚ ਵਿਚ ਸਸਸਸ ਮਾਛੀ ਬੁਗਰਾ ਦੇ ਵਿਦਿਆਰਥਣਾਂ ਨੇ ਪੂਜਾ ਜਮਾਤ ਗਿਆਰ੍ਹਵੀ, ਅਰਸ਼ਦੀਪ ਕੌਰ ਜਮਾਤ ਗਿਆਰ੍ਹਵੀ ਅਤੇ ਖੁਸ਼ਪ੍ਰੀਤ ਕੌਰ ਜਮਾਤ ਨੌਵੀ ਨੇ ਭਾਗ ਲਿਆ।

LEAVE A REPLY

Please enter your comment!
Please enter your name here