ਕਿਸਾਨ ਖੇਤੀ ਲਾਗਤ ਘਟਾਉਣ ਅਤੇ ਭਵਿੱਖ ਦੀਆਂ ਜ਼ਰੂਰਤਾਂ ਅਨੁਸਾਰ ਕਣਕ ਦਾ ਬੀਜ ਖੁਦ ਤਿਆਰ ਕਰਨ: ਡਾ. ਅਮਰੀਕ

ਪਠਾਨਕੋਟ (ਦ ਸਟੈਲਰ ਨਿਊਜ਼)। ਫਸਲਾਂ ਦੀ ਰਹਿੰਦ ਖੂੰਹਦ ਦਾ ਖੇਤਾਂ ਵਿੱਚ ਪ੍ਰਬੰਧ ਸਕੀਮ ਤਹਿਤ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ ) ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਧੋਬੜਾ ਵਿਖੇ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ।ਕੈਂਪ ਵਿੱਚ ਕਿਸਾਨਾਂ ਨੂੰ ਕਣਕ ਦੀ ਫਸਲ ਦਾ ਬੀਜ ਪੈਦਾ ਕਰਨ, ਕੀੜਿਆਂ ਅਤੇ ਬਿਮਾਰੀਆਂ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਜਾਗਰੁਕ ਕੀਤਾ ਗਿਆ।ਸ਼੍ਰੀ ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ ਦੇ ਪ੍ਰਬੰਧਾਂ ਹੇਠ ਲਗਾਏ ਗਏ ਜਾਗਰੁਕਤਾ ਕੈਂਪ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਸ਼੍ਰੀ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ,ਨਿਰਪਜੀਤ ਕੁਮਾਰ ਖੇਤੀ ਉਪ ਨਿਰੀਖਕ,ਸਰਪੰਚ ਸ਼੍ਰੀ ਲਾਡੀ,ਬਲਵਿੰਦਰ ਕੁਮਾਰ ਸਾਬਕਾ ਖੇਤੀ ਉਪ ਨਿਰੀਖਕ,ਸੁਭਾਸ਼ ਚੰਦਰ ਸਮੇਤ ਹੋਰ ਕਿਸਾਨ ਹਾਜ਼ਰ ਸਨ।

Advertisements

ਇਕੱਤਰ ਕਿਸਾਨਾਂ ਨੂੰ ਕਣਕ ਮਿਆਰੀ ਬੀਜ ਪੈਦਾ ਕਰਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਤਾਵਰਣ ਦੇ ਬਚਾਅ ਕਣਕ ਦੇ ਨਾੜ ਨੂੰ ਅੱਗ ਨਾਂ ਲਗਾਈ ਜਾਵੇ।ਉਨਾਂ ਕਿਹਾ ਕਿ ਭਵਿੱਖ ਦੀਆਂ ਜ਼ਰੂਰਤਾਂ ਅਨੁਸਾਰ ਕਣਕ ਦਾ ਬੀਜ ਤਿਆਰ ਕਰਨ ਬਹੁਤ ਹੀ ਢੁਕਵਾਂ ਸਮਾਂ ਹੈ।ਉਨਾਂ ਕਿਹਾ ਕਿ ਕਣਕ ਦੀ ਜਿਸ ਵੀ ਕਿਸਮ ਦੀ ਕਾਰਗੁਜ਼ਾਰੀ ਬੇਹਤਰ ਹੈ,ਜੋ ਬਿਮਾਰੀ ਤੋਂ ਰਹਿਤ ਹੈ,ਦਾ ਬੀਜ ਰੱਖਣ ਹੁਣ ਹੀ ਪ੍ਰਬੰਧ ਕਰਨੇ ਚਾਹੀਦੇ ਹਨ।ਉਨਾਂ ਕਿਹਾ ਕਿ ਕਰਨਾਲ ਬੰਟ ਤੋਂ ਰਹਿਤ ਬੀਜ ਪੈਦਾ ਕਰਨ ਲਈ ਬੀਜ ਵਾਲੀ ਫ਼ਸਲ ਤੇ 200 ਮਿਲੀਲਿਟਰ ਪ੍ਰੋਪੀਕੋਨਾਜ਼ੋਲ 25 ਈ ਸੀ ਪ੍ਰਤੀ ਏਕੜ ਦੇ ਹਿਸਾਬ 200 ਲਿਟਰ ਪਾਣੀ ਵਿੱਚ ਘੋਲ ਕੇ ਸਿੱਟੇ ਨਿੱਕਲਣ ਵੇਲੇ ਇੱਕ ਛਿੜਕਾਅ ਕਰ ਦੇਣਾ ਚਾਹੀਦਾ।

ਉਨਾਂ ਕਿਹਾ ਕਿ ਬੀਜ ਵਾਲੀ ਫਸਲ ਵਿੱਚੋਂ ਸਮੇਂ ਸਮੇਂ ਸਿਰ ਦੂਜੀਆਂ ਕਿਸਮਾਂ ਅਤੇ ਬਿਮਾਰੀ ਵਾਲੇ ਪੌਦੇ ਕੱਢਦੇ ਰਹਿਣਾ ਚਾਹੀਦਾ। ਉਨਾਂ ਕਿਹਾ ਕਿ ਬੀਜ ਵਾਲੀ ਫਸਲ ਦੀ ਵਾਢੀ ਗਹਾਈ ਅਤੇ ਸਾਂਭ-ਸੰਭਾਲ ਵੇਲੇ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਉਸ ਵਿੱਚ ਦੂਜੀਆਂ ਕਿਸਮਾਂ ਦੇ ਦਾਣੇ ਨਾ ਰਲ ਜਾਣ। ਉਨਾਂ ਨੇ ਕਿਹਾ ਕਿ ਕਣਕ ਦੀ ਫਸਲ ਉੱਪਰ ਤੇਲੇ ਦੀ ਰੋਕਥਾਮ ਲਈ ਜ਼ਰੂਰਤ ਅਨੁਸਾਰ ਅਤੇ ਸਿਫਾਰਸ਼ ਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਕਰਨਾ ਚਾਹੀਦਾ ਹੈ ਤਾਂ ਜੋ ਖੇਤੀ ਲਾਗਤ ਖਰਚੇ ਘੱਟ ਕੀਤੇ ਜਾ ਸਕਣ।ਉਨਾਂ ਕਿਹਾ ਕਿ ਪੀਲੀ ਕੁੰਗੀ ਦੀ ਸੰਭਾਵਿਤ ਹਮਲੇ ਨੂੰ ਰੋਕਣ ਲਈ ਪਿੰਡਾਂ ਵਿੱਚ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਕਰਕੇ ਬਿਮਾਰੀ ਦੇ ਹਮਲੇ ਨੂੰ ਸ਼ੁਰੂ ਵਿੱਚ ਹੀ ਰੋਕਿਆ ਜਾ ਸਕੇ।ਉਨਾਂ ਕਿਹਾ ਕਿ ਮੌਸਮੀ ਤਬਦੀਲੀ ਕਾਰਨ ਬਲਾਕ ਪਠਾਨਕੋਟ ਵਿੱਚ ਕਣਕ ਦੀ ਫਸਲ ਉੱਪਰ ਕਿਤੇ ਕਿਤੇ ਪੀਲੀ ਕੁੰਗੀ ਬਿਮਾਰੀ ਦਾ ਹਮਲਾ ਦੇਖਿਆ ਗਿਆ ਹੈ,ਜਿਸ ਤੋਂ ਕਿਸਾਨਾਂ ਨੂੰ ਚੌਕਸ ਰਹਿਣਾ ਚਾਹੀਦਾ।

ਉਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਮਿ.ਲੀ. ਪ੍ਰੋਪੀਕੋਨਾਜ਼ੋਲ 25 ਈ ਸੀ ਜਾਂ ਟੈਬੂਕੋਨਾਜੋਲ ਜਾਂ 120 ਗ੍ਰਾਮ ਪਾਈਰੈਕਲੋਸਟ੍ਰੋਬਿਨ+ਇਪੋਕਸੀਕੋਨਾਜ਼ੋਲ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਸ਼ੁਰੂ ਵਿੱਚ ਪੀਲੀ ਕੁੰਗੀ ਦੇ ਹਮਲੇ ਵਾਲੀਆਂ ਧੌੜੀਆਂ ਤੇ ਹੀ ਉੱਲੀਨਾਸ਼ਕਾਂ ਦਾ ਛਿੜਕਾਅ ਕਰਨਾ ਚਾਹੀਦਾ।ਸ਼੍ਰੀ ਗੁਰਦਿੱਤ ਸਿੰਘ ਨੇ ਕਿਹਾ ਕਿ ਫਸਲਾਂ ਉੱਪਰ ਕਿਸੇ ਕਿਸਮ ਦੀ ਸਮੱਸਿਆ ਆਉਣ ਤੇ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ ਅਤੇ ਕਿਸੇ ਦੇ ਕਹਿਣ ਤੇ ਕੀਟਨਾਸ਼ਕਾਂ ਦੀ ਵਰਤੋਂ ਨਾਂ ਕੀਤੀ ਜਾਵੇ।ਅੰਸ਼ੁਮਨ ਸ਼ਰਮਾ ਨੇ ਕੈਂਪ ਵਿੱਚ ਆਏ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here