125 ਨਵੇ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 9467

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਰੋਨਾ ਕੇਸਾ ਦੇ ਵਧਣ ਦਾ  ਕਾਰਨ ਲੋਕਾਂ ਦਾ  ਸਿਹਤ ਵਿਭਾਗ ਦਿੱਤੀਆ ਗਈਆ ਸਾਵਧਾਨੀਆਂ ਦੀ ਪਾਲਣਾ ਨਾ ਕਰਨਾ ਹੈ । ਸਮੇ ਸਮੇ ਸਿਰ ਹੱਥਾਂ ਦੀ ਸਫਾਈ , ਘਰ ਤੋ ਬਾਹਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣਾ, ਸਮਾਜਿਕ ਦੂਰੀ ਤੇ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ ਅਸੀ  ਇਸ ਬਿਮਾਰੀ ਤੇ ਕਾਫੀ ਹੱਦ ਤੱਕ ਬੱਚ ਸਕਦੇ ਹਾਂ ।  ਸਿਹਤ ਵਿਭਾਗ ਵੱਲੋ ਵੀ ਇਸ ਬਿਮਾਰੀ ਦੇ ਪ੍ਰਤੀ ਰੋਧਿਕ  ਬਚਾਅ ਲਈ ਸਿਹਤ ਕਰਮੀਆ , ਫਰੰਟ ਲਾਇਨ ਵਰਕਰਾ ਅਤੇ 60 ਸਾਲ ਤੋ ਵੱਧ ਉਮਰ ਦੇ ਵਿਆਕਤੀਆਂ ਨੂੰ  ਕੋਵਿਡ ਵੈਕਸੀਨ ਲਗਾਈ ਜਾ ਰਹੀ ਪਰ ਇਸ ਦਾ ਮਤਲਬ ਇਹ ਨਹੀ ਹੈ ਕਿ ਇਸ ਮਹਾਂਮਾਰੀ ਤੇ ਪੂਰੀ ਤਰਾ ਕਾਬੂ ਪਾ ਲਿਆ ਹੈ । ਕੋਵਿਡ ਪ੍ਰੋਟੋਕਾਲ ਵੀ ਪਾਲਣਾ ਕਰਦੇ ਹੋਏ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ ।

Advertisements

ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤੜਾ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਕੇਸਾ ਵਿੱਚ ਵਾਧਾ ਹੋਇਆ ਹੈ ਜਿਸ ਕਾਰਨ  ਜਿਲੇ ਅੰਦਰ ਮਾਇਕਰੋ ਕੰਨਟੋਨਮੈਟ ਜੋਨ  ਅਤੇ ਹਾਟਸਪਾਟ ਜੋਨਾ ਵਿੱਚ ਵਾਧਾ ਹੋਇਆ ਜਿਨਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਮਰੀਜਾ ਦੇ ਸਪੰਰਕ ਵਿੱਚ ਆਉਣ ਵਾਲੇ ਲੋਕਾਂ ਦੀ ਪਹਿਚਾਣ ਕਰਕੇ ਸੈਪਲਿੰਗ ਕੀਤੀ ਜਾ ਰਹੀ ਹੈ । ਅੱਜ ਜਿਲੇ ਵਿੱਚ 1556 ਨਵੇ ਸੈਪਲ ਲਏ ਗਏ ਹਨ ਅਤੇ 2307 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 9467 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 327865 ਸੈਪਲ ਲਏ ਗਏ ਹਨ ਜਿਨਾ ਵਿੱਚੋ 317328 ਸੈਪਲ ਨੈਗਟਿਵ , 3065 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 691 ਹੈ ਜਦ ਕਿ 8396 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 350 ਹੈ ।  ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ।

LEAVE A REPLY

Please enter your comment!
Please enter your name here