ਕਿਸਾਨ ਮਹਿਲਾਵਾਂ ਖੇਤੀ ਆਮਦਨ ਵਧਾਉਣ ਵਿੱਚ ਅਹਿਮ ਭੁਮਿਕਾ ਨਿਭਾ ਸਕਦੀਆਂ ਹਨ: ਡਾ. ਅਮਰੀਕ

ਪਠਾਨਕੋਟ:(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰੰਮ ਤਹਿਤ ਪਿੰਡ ਭਵਾਨੀ ਵਿੱਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ  ਸ਼੍ਰੀ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਮਿਸ ਮਨਜੀਤ ਕੌਰ ਖੇਤੀ ਉਪ ਨਿਰੀਖਕ,ਸਾਗਰ ਕੁਮਾਰ,ਸ਼੍ਰੀ ਮਤੀ ਅੰਜਨਾ ਸਰਪੰਚ ਗ੍ਰਾਮ ਪੰਚਾਇਤ ਭਵਾਨੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਹਿਲਾਵਾਂ ਹਾਜ਼ਰ ਸਨ।

Advertisements

ਕਿਸਾਨ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕੌਮਾਂਤਰੀ ਪੱਧਰ ਤੇ ਹਰ ਸਾਲ 8 ਮਾਰਚ ਦੇ ਦਿਨ ਨੂੰ ਕੌਮਾਂਤਰੀ ਮਹਿਲਾ ਦਿਵਸ ਵੱਜੋਂ ਮਨਾਇਆ ਜਾਂਦਾ ਹੈ ,ਜਿਸ ਦਾ ਮੁੱਖ ਉਦੇਸ਼ ਮਹਿਲਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਰਸਾਉਣਾ ਅਤੇ ਸਮਾਜਿਕ ਵਿਕਾਸ ਵਿੱਚ ਮਹਿਲਾਵਾਂ ਦੇ ਵਡਮੁੱਲੇ ਯੋਗਦਾਨ ਨੂੰ ਯਾਦ ਕਰਨਾ ਹੈ।ਉਨਾਂ ਕਿਹਾ ਕਿ ਖੇਤੀ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨੀ ਖਾਸ ਕਰਕੇ ਛੋਟੀ ਕਿਸਾਨੀ ਨੂੰ ਖੇਤੀ ਸਹਾਇਕ ਕਿੱਤੇ ਜਿਵੇਂ ਡੇਅਰੀ ਫਾਰਮਿੰਗ,ਖੁੰਭਾਂ ਦੀ ਕਾਸਤ,ਮਧੂ ਮੱਖੀ ਪਾਲਣ ,ਵਾਧੂ ਸਬਜੀਆਂ ਫਲਾਂ ਦਾ ਮੁੱਲ ਵਾਧਾ ਕਰਕੇ ਖੁਦ ਮੰਡੀਕਰਨ ਕਰਨਾ,ਪੋਲਟਰੀ ਅਪਨਾਉਣ ਦੀ ਜ਼ਰੂਰਤ ਹੈ।

ਉਨਾਂ ਕਿਹਾ ਕਿ ਖੇਤੀ ਵਿਭਿੰਨਤਾ ਹੋਵੇ ਜਾਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਜਾਂ ਘਰੇਲੂ ਜਿੰਮੇਵਾਰੀਆਂ ਨਿਭਾਉਣ ਵਿੱਚ ਕਿਸਾਨ ਔਰਤਾਂ ਦਾ ਅਹਿਮ ਰੋਲ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਰਹੇਗਾ ਪਰ ਇਨਾਂ ਔਰਤਾਂ ਵੱਲੋਂ ਖੇਤੀਬਾੜੀ ਕੰਮਾਂ ਕਾਰਾਂ ਵਿੱਚ ਪਾਏ ਜਾਂਦੇ ਯੋਗਦਾਨ ਨੂੰ ਹਮੇਸ਼ਾਂ ਅਣਡਿੱਠ ਕਰ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਖੇਤੀ ਅਰਥਸ਼ਾਸ਼ਤਰੀਆਂ ਮੁਤਾਬਿਕ ਕਿਸਾਨ ਔਰਤਾਂ, ਖੇਤੀਬਾੜੀ ਦੇ ਵਿਕਾਸ ਅਤੇ ਖੁਸ਼ਹਾਲੀ ਦਾ ਅਨਿਖੜਵਾਂ ਅੰਗ ਹੋਣ ਕਾਰਨ ,ਖੇਤੀਬਾੜੀ ਖੇਤਰ ਵਿੱਚ 80% ਤੋਂ ਵੱਧ ਹਿੱਸਾ ਪਾਉਂਦੀਆਂ ਹਨ।

ਉਨਾਂ ਕਿਹਾ ਕਿ ਵੱਸੋਂ ਪੱਖੋਂ ਦੇਸ਼ ਅੰਦਰ ਔਰਤਾਂ ਦੀ ਗਿਣਤੀ ਲੱਗਭੱਗ ਅੱਧੀ ਹੈ ਪਰ ਔਰਤਾਂ ਦੀ ਭੂਮਿਕਾ ਨੂੰ ਖੇਤੀਬਾੜੀ ਵਿਕਾਸ ਦੇ ਕਾਰਜ਼ਾਂ ਵਿੱਚ ਹਮੇਸ਼ਾਂ ਅਣਗੌਲਿਆ ਗਿਆ ਹੈ।ਉਨਾਂ ਕਿਹਾ ਕਿ ਪਿੰਡਾਂ ਵਿੱਚ ਸਰਪੰਚ ਅਤੇ ਪੰਚ ਔਰਤਾਂ ਕੇਵਲ ਨਾਮ ਧਰੀਕ ਬਣ ਕੇ ਰਹਿ ਜਾਂਦੀਆਂ ਹਨ ਜਦ ਕਿ ਉਨਾਂ ਦੇ ਰਿਸ਼ਤੇਦਾਰਾਂ ਵੱਲੋਂ ਉਨਾਂ ਦੇ ਰੁਤਬੇ ਅਤੇ ਸ਼ਕਤੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਘਰੇਲੂ ਜ਼ਰੂਰਤਾਂ ਲਈ ਘਰੇਲੂ ਬਗੀਚੀ ਵਿੱਚ ਸਬਜ਼ੀਆ,ਫਸਲ ਅਤੇ ਦਾਲਾਂ ਪੈਦਾ ਕਰਕੇ ਘਰੇਲੂ ਖਰਚਿਆਂ ਵਿੱਚ ਕਟੌਤੀ ਕਰ ਸਕਦੀਆਂ ਹਨ ਕਿਉਂਕਿ ਔਰਤ ਹੀ ਘਰ ਵਿੱਚ ਪੈਦਾ ਕੀਤੀਆਂ ਸਬਜੀਆਂ ,ਫਲਾਂ ਅਤੇ ਦਾਲਾਂ ਦੀ ਅਹਿਮੀਅਤ ਨੂੰ ਸੌਖਿਆਂ ਸਮਝ ਸਕਦੀਆਂ ਹਨ।

ਸ਼੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਜੇਕਰ ਪਿੰਡਾਂ ਨੂੰ ਸਹੀ ਮਹਿਣਿਆਂ ਵਿੱਚ ਵਿਕਾਸ ਅਤੇ ਖੁਸ਼ਹਾਲੀ ਵੱਲ ਤੋਰਨਾ ਹੈ ਤਾਂ ਪਿੰਡਾਂ ਦੀ ਵਿਕਾਸ ਯੋਜਨਾਬੰਦੀ ਵਿੱਚ ਮਹਿਲਾਵਾਂ ਦੀ ਸ਼ਮੂਲੀਅਤ ਕੇਵਲ ਨਾਂ ਦੀ ਨਾ ਹੋਵੇ ਸਗੋਂ ਖੇਤੀਬਾੜੀ ਅਤੇ ਹੋਰ ਸੰਬੰਧਤ ਕੰਮਾਂ ਵਿੱਚ ਉਨਾਂ ਵੱਲੋਂ ਵਟਾਏ ਜਾਂਦੇ ਹੱਥਾਂ ਦੀ ਕਦਰ ਕਰਨੀ ਪਵੇਗੀ। ਮਨਜੀਤ ਕੌਰ ਨੇ ਕਿਹਾ ਕਿ ਕਿਸਾਨ ਔਰਤਾਂ ਵਿੱਚ ਕਿਸੇ ਵੀ ਵਸਤੂ ਨੂੰ ਸਹੀ ਤਰੀਕੇ ਨਾਲ ਸੰਭਾਲ ਕਰਨ ਦੀ ਮੁਹਾਰਤ ਪੁਰਸ਼ਾਂ, ਨਾਲੋ ਜ਼ਿਆਦਾ ਹੁੰਦੀ ਹੈ। ਉਨਾਂ ਕਿਹਾ ਕਿ ਔਰਤਾਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ।

LEAVE A REPLY

Please enter your comment!
Please enter your name here