ਜਿਲ੍ਹਾ ਸਿੱਖਿਆ ਅਫਸਰ ਨੇ ਜੀਓਜੀ, ਐਸਐਮਸੀ, ਕੂੱਕ, ਆਂਗਣਵਾੜੀ ਅਤੇ ਮੋਹਤਬਰਾਂ ਨਾਲ ਕੀਤੀ ਮੀਟਿੰਗ

ਪਠਾਨਕੋਟ:(ਦ ਸਟੈਲਰ ਨਿਊਜ਼)।  ‘ਈਚ ਵਨ ਬਰਿੰਗ ਵਨ‘ ਅਤੇ ਮਿਸਨ ਸਤ ਪ੍ਰਤੀਸਤ ਲਈ ਵੱਡਮੁੱਲਾ ਯੋਗਦਾਨ ਦੇਣ ਵਾਲੇ ਜੀਓਜੀ ਮੈਂਬਰਾਂ, ਐਸਐਮਸੀ ਮੈਂਬਰਾਂ, ਕੂੱਕ, ਆਂਗਣਵਾੜੀ ਅਤੇ ਮੋਹਤਬਰਾਂ ਵਿਅਕਤੀਆਂ ਦਾ ਵਿਸੇਸ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜਿਆਨੀ ਨਿਚਲੀ ਅਤੇ ਸਰਕਾਰੀ ਮਿਡਲ ਸਕੂਲ ਜਿਆਨੀ ਨਿਚਲੀ ਵਿਖੇ ‘ਈਚ ਵਨ ਬਰਿੰਗ ਵਨ‘ ਅਤੇ ਮਿਸਨ ਸਤ ਪ੍ਰਤੀਸਤ ਨੂੰ ਲੈਕੇ ਜੀਓਜੀ ਮੈਂਬਰਾਂ, ਐਸਐਮਸੀ ਮੈਂਬਰਾਂ, ਕੂੱਕ, ਆਂਗਣਵਾੜੀ ਅਤੇ ਮੋਹਤਬਰਾਂ ਵਿਅਕਤੀਆਂ ਨਾਲ ਕੀਤੀ ਗਈ ਪ੍ਰੇਰਨਾਤਮਕ ਮੀਟਿੰਗ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਮਿਹਨਤੀ ਅਤੇ ਤਜਰਬੇਕਾਰ ਅਧਿਆਪਕਾਂ ਨੇ ਸਕੂਲਾਂ ਦੀ ਕਾਇਆਕਲਪ ਕਰ ਦਿੱਤੀ ਹੈ। ਮੌਜੂਦਾ ਸਮੇਂ ਵਿੱਚ ਸਰਕਾਰੀ ਸਕੂਲ ਨਿਜੀ ਸਕੂਲਾਂ ਨੂੰ ਪਛਾੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਅਧਿਆਪਕਾਂ ਦੀ ਮਿਹਨਤ ਅਤੇ ਕਮਿਊਨਿਟੀ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ।

Advertisements

ਉਹਨਾਂ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਨੇ ਲਾਕ ਡਾਊਨ ਦੌਰਾਨ ਆਨਲਾਈਨ ਸਿੱਖਿਆ ਦੇ ਵਿੱਚ ਸੂਬੇ ਅੰਦਰ ਬਹੁਤ ਉੱਚਾ ਮੁਕਾਮ ਹਾਸਲ ਕੀਤਾ ਹੈ ਜਿਸ ਵਿੱਚ ਹਰ ਵਿਦਿਆਰਥੀ ਨੂੰ ਵਟਸਐਪ ਗਰੁੱਪਾਂ ਨਾਲ ਜੋੜਨ ਦਾ ਅਹਿਮ ਕਾਰਜ ਪ੍ਰਮੁੱਖ ਰਿਹਾ ਹੈ। ਜਿਲ੍ਹੇ ਵਿੱਚ ਦਾਖਲਾ ਲਗਾਤਾਰ ਚੱਲ ਰਿਹਾ ਹੈ ਅਤੇ ਦਾਖਲੇ ਸਬੰਧੀ ਕਿਸੇ ਕਿਸਮ ਦੀ ਮੁਸਕਲ ਆਉਂਣ ਤੇ ਉਹਨਾਂ ਵੱਲੋਂ ਜਾਰੀ ਹੈਲਪ ਲਾਈਨ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਹਨਾਂ ਦੱਸਿਆ ਕਿ ਹਰ ਸਕੂਲ ਵਿੱਚ ਐਲਈਡੀਜ ਅਤੇ ਪ੍ਰੋਜੈਕਟਰ ਲਗ ਚੁੱਕੇ ਹਨ ਅਤੇ ਅਧਿਆਪਕਾਂ ਵੱਲੋਂ ਮਾਡਰਨ ਤਕਨੀਕਾਂ ਰਾਹੀਂ ਅੰਗਰੇਜੀ ਅਤੇ ਪੰਜਾਬੀ ਮਾਧਿਅਮ ਵਿੱਚ ਸਿੱਖਿਆ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ  ਨਾ ਕੇਵਲ ਅਧਿਆਪਕ ਸਗੋਂ ਬਹੁਤ ਸਾਰੇ ਸਕੂਲਾਂ ਦੇ ਮੁਖੀ ਖੁਦ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਕੇ ਸਰਕਾਰੀ ਸਹੂਲਤਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕਰਨ ਹਿੱਤ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚ ਰਹੇ ਹਨ। ਸਿੱਖਿਆ ਅਧਿਕਾਰੀਆਂ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪੋ ਆਪਣੇ ਬੱਚਿਆਂ ਦੇ ਸਕੂਲ ਦਾਖਲੇ ਤੋਂ ਪਹਿਲਾਂ ਇੱਕ ਵਾਰ ਆਪਣੇ ਪਿੰਡ ਜਾਂ ਸ਼ਹਿਰ ਦੇ ਸਰਕਾਰੀ ਸਕੂਲ ਦੇ ਮੁਖੀ ਅਤੇ ਅਧਿਆਪਕਾਂ ਨੂੰ ਜਰੂਰ ਮਿਲ ਲਿਆ ਜਾਵੇ। ਸਕੂਲ ਵਿੱਚ ਜਾਣ ਨਾਲ ਮਾਪੇ ਖੁਦ ਸਰਕਾਰੀ ਸਕੂਲਾਂ ‘ਚ ਉਪਲਬਧ ਬੁਨਿਆਦੀ ਸਹੂਲਤਾਂ ਅਤੇ ਪੜ੍ਹਾਉਣ ਦੀਆਂ ਅਤਿ ਆਧੁਨਿਕ ਸਹੂਲਤਾਂ ਬਾਰੇ ਜਾਣ ਸਕਣਗੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਗਲੇ ਸੈਸ਼ਨ ਦੇ ਦਾਖਲਿਆਂ ਦੀ ਰਜਿਸਟ੍ਰੇਸ਼ਨ ਲਈ ਈ-ਪੰਜਾਬ ‘ਤੇ ਵਿਵਸਥਾ ਉਪਲਬਧ ਕਰਵਾ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬਦਲਿਆ ਮੁਹਾਂਦਰਾ ਮਾਪਿਆਂ ਅਤੇ ਬੱਚਿਆਂ ਨੂੰ ਵੱਡੇ ਪੱਧਰ ‘ਤੇ ਆਕਰਸ਼ਿਤ ਕਰ ਰਿਹਾ ਹੈ।ਉਹਨਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਉੱਚ ਯੋਗਤਾ ਪ੍ਰਾਪਤ ਅਧਿਆਪਕ ਵਿਦਿਆਰਥੀਆਂ ਨੂੰ ਸਰਲ ਤਰੀਕੇ ਅਤੇ ਵਿਸਥਾਰ ਵਿੱਚ ਪੜ੍ਹਾਉਣ ਦੀ ਸਮਰੱਥਾ ਰੱਖਦੇ ਹਨ।
ਇਸ ਮੌਕੇ ਤੇ ਤਰੁਣ ਪਠਾਨੀਆ ਕਲਰਕ ਜਿਲ੍ਹਾ ਸਿੱਖਿਆ ਦਫਤਰ ਪਠਾਨਕੋਟ, ਈਸਾ ਗੁਪਤਾ, ਰਿੰਪਾ, ਸੁਮਨ, ਰੀਨਾ ਰਾਣੀ, ਵਿਨੋਦ ਕੁਮਾਰੀ, ਸੁਦੇਸ ਕੁਮਾਰੀ, ਸੁਰਿੰਦਰ ਕੁਮਾਰ, ਲਖਵਿੰਦਰ ਸਿੰਘ, ਜੋਗਿੰਦਰ ਪਾਲ, ਜੀਓਜੀ ਬਲਦੇਵ ਸਿੰਘ, ਕਰਨੈਲ ਸਿੰਘ, ਰਤਨ ਚੰਦ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here