ਪੰਜਾਬ ਸਰਕਾਰ ਰਾਜ ਅੰਦਰ ਔੋਰਤਾਂ ਦੀ ਤਰੱਕੀ ਤੇ ਸਮਾਜਿਕ ਬਰਾਬਰਤਾ ਦੇ ਅਧਿਕਾਰ ਦੇਣ ਲਈ ਵਚਨਬੱਧ

ਪਠਾਨਕੋਟ:(ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਤੇ ਕੈਬਨਿਟ ਦੇ ਵੱਡੀ ਗਿਣਤੀ ਦੇ ਵਜ਼ੀਰ ਸਹਿਬਾਨਾਂ ਅਤੇ ਐਮ.ਐਲ.ਏ.ਸਹਿਬਾਨਾਂ ਦੀ ਹਾਜ਼ਰੀ ਵਿੱਚ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਰਾਜ ਦੇ ਵੱਖ ਵੱਖ ਜਿਲਿ੍ਹਆਂ ਅਤੇ ਸਬ ਡਵੀਜ਼ਨ ਪੱਧਰ ਤੇ ਵਰਚੁਅਲ ਸਮਾਗਮਾਂ ਰਾਹੀਂ ਲਗਭਗ 70 ਹਜ਼ਾਰ ਔੋਰਤਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ ਗਈ। ਇਸ ਸਬੰਧੀ ਵਰਚੁਅਲ ਸਮਾਗਮ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਵਿੱਚ ਕਰਵਾਏ ਗਏ।

Advertisements

ਇਸ ਮੌਕੇ ਰਾਜ ਵਾਸੀਆਂ ਨੂੰ ਵਰਚੁਅਲ ਸੰਬੋਧਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਈ ਵੀ ਸਮਾਜ ਸਮਰੱਥ ਔੋਰਤਾਂ ਤੋਂ ਬਿਨਾ ਤਰੱਕੀ ਨਹੀਂ ਕਰ ਸਕਦਾ ਤੇ ਅੱਜ ਦੇ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਔੋਰਤਾਂ ਦੀ ਉੱਨਤੀ ਤੇ ਤਰੱਕੀ ਅਤੇ ਉਸ ਨੂੰ ਸਮਾਜ ਦੇ ਹਰ ਖੇਤਰ ਵਿੱਚ ਅੱਗੇ ਵਧਣ ਲਈ ਮਦਦ ਕਰੀਏ ਤਾਂ ਜੋ ਉਹ ਸਾਡੇ ਸੁਪਨਿਆਂ ਦੇ ਪੰਜਾਬ ਦੀ ਸਿਰਜਨਾ ਵਿੱਚ ਹਿੱਸੇਦਾਰ ਬਣ ਸਕਣ । ਇਸ ਮੌੋਕੇ ਉਨ੍ਹਾਂ ਕੌਮਾਂਤਰੀ ਮਹਿਲਾ ਦਿਵਸ ਤੇ 8 ਔੋਰਤ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਵੀ ਕੀਤੀ ਜਿਸ ਤਹਿਤ ਨਵ ਨਿਯੁਕਤ ਮਹਿਲਾ ਸਕੂਲ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌੋਂਪਣੇ, ਔਰਤਾਂ ਦੀ ਸੁਰੱਖਿਆ ਲਈ ਸਾਂਝ ਸ਼ਕਤੀ ਹੈਲਪ ਡੈਕਸ ਦੀ ਸ਼ੁਰੂਆਤ ਆਦਿ ਸਹਿਤ ਹੋਰ ਕਈ ਯੋਜਨਾਵਾਂ ਦੀ ਵੀ ਸ਼ੁਰੂਆਤ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਅੰਦਰ ਔੋਰਤਾਂ ਦੀ ਤਰੱਕੀ ਤੇ ਉਨ੍ਹਾਂ ਨੂੰ ਸਮਾਜਿਕ ਬਰਾਬਰਤਾ ਅਤੇ ਅਧਿਕਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਤਹਿਤ ਸਥਾਨਕ ਸਰਕਾਰਾਂ ਤੇ ਪੰਚਾਇਤਾਂ ਵਿੱਚ 50 ਪ੍ਰਤੀਸ਼ਤ ਰਾਖਵਾਂਕਰਨ ਅਤੇ ਨੌਕਰੀਆਂ ਵਿੱਚ ਔਰਤਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here