ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਠ ਮਹਿਲਾਵਾਂ-ਵਿਸ਼ੇਸ਼ ਪਹਿਲਕਦਮੀਆਂ ਪ੍ਰੋਗਰਾਮ ਜਾਰੀ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਜਿਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਪੱਧਰ ’ਤੇ ਮਹਿਲਾਵਾਂ ਲਈ ਕਈ ਅਹਿਮ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਠ ਮਹਿਲਾਵਾਂ-ਵਿਸ਼ੇਸ਼ ਪਹਿਲਕਦਮੀਆਂ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਸਕੀਮਾਂ ਨੂੰ ਸ਼ੁਰੂ ਕਰਨ ਸਬੰਧੀ ਵਰਚੂਅਲ ਤੌਰ ’ਤੇ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਨਾਂ ਸਕੀਮਾਂ ਦੇ ਐਲਾਨ ਨਾਲ ਸੂਬੇ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਦਾ ਰਾਹ ਪੱਧਰਾ ਹੋ ਸਕੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਵਿੱਚ ਸੂਬੇ ਭਰ ਵਿੱਚ 383 ਪੁਲਿਸ ਸਟੇਸ਼ਨਾਂ ਵਿੱਚ ਵਿਸ਼ੇਸ਼ ਸਾਂਝ ਸ਼ਕਤੀ ਪੁਲਿਸ ਹੈਲਪ ਡੈਸਕ ਸਥਾਪਿਤ ਕਰਨ ਤੋਂ ਇਲਾਵਾ 181 ਵੋਮੈਨ ਹੈਲਪਲਾਈਨ ਨੰਬਰ ਸ਼ੁਰੂ ਕਰਨਾ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ 2407 ਮਹਿਲਾ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਮਾਗਮ ਦੌਰਾਨ ਗਲੋਬਲ ਏਜੰਸੀਜ ਯੂ.ਐਨ. ਵੋਮੈਨ ਸਮੇਂ, ਯੂ.ਐਨ.ਡੀ.ਪੀ., ਜੇ-ਪਾਲ, ਯੂ.ਐਨ ਪਾਪੂਲੇਸ਼ਨ ਫੰਡ ਅਤੇ ਫਿਊਲ ਦੇ ਸਹਿਯੋਗ ਨਾਲ ਹੋਰ ਕੀਤੀਆਂ ਜਾਣ ਵਾਲੀਆਂ ਪਹਿਲ ਕਦਮੀਆਂ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੌਮੀ ਮਹਿਲਾ ਦਿਵਸ ਮੌਕੇ ਸੂਬਾ ਸਰਕਾਰ ਵਲੋਂ ਸਰਕਾਰੀ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦਾ ਵੀ ਐਲਾਨ ਕੀਤਾ ਗਿਆ ਹੈ।

Advertisements

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਥਾਨਕ ਸਰਕਾਰਾਂ ਚੋਣਾਂ ਵਿਚ ਔਰਤਾਂ ਲਈ 50 ਪ੍ਰਤੀਸ਼ਤ ਰਾਖਵੇਂਕਰਨ ਤੋਂ ਇਲਾਵਾ ਸਰਕਾਰੀ ਨੌਕਰੀਆਂ ਵਿੰਚ 33 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਅਨੇਕਾਂ ਯਤਨਾਂ ਸਦਕਾ ਸੂਬੇ ਵਿੱਚ 24 ਘੰਟੇ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਮਹਿਲਾਵਾਂ ਨੂੰ ਸਸ਼ਕਤੀਕਰਨ ਬਣਾਉਣ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਕੰਮਕਾਜੀ ਮਹਿਲਾਵਾਂ ਲਈ ਹੋਸਟਲ ਜਲਦ ਸ਼ਹਿਰ ਵਿੱਚ ਬਣਾਇਆ ਜਾ ਰਿਹਾ ਹੈ ਜਿਥੇ ਉਨਾਂ ਨੂੰ ਪੀ.ਜੀ.ਵਰਗੀਆਂ ਸਹੂਲਤਾਂ ਮੁਹੱਈਆ ਹੋਣਗੀਆਂ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ‘ਦਾਦੀ ਦੀ ਲਾਡਲੀ’ ਮੁਹਿੰਮ ਦੌਰਾਨ ਦਾਦੀ ਮਾਂ ਨਾਲ ਆਪਣੇ ਰਿਸ਼ਤਿਆਂ ਦੀ ਵੀਡੀਓ ਬਣਾਉਣ ਵਿੱਚ ਭਾਗ ਲਿਆ ਗਿਆ ਸੀ ਵਿੱਚ ਪਹਿਲੇ ਸਥਾਨ ਲਈ 10,000 ਰੁਪਏ, ਦੂਜੇ ਲਈ 5000 ਅਤੇ ਤੀਜੇ ਸਥਾਨ ’ਤੇ ਆਉਣ ਵਾਲੀਆਂ ਜੇਤੂ ਲੜਕੀਆਂ ਨੂੰ 2100 ਰੁਪਏ ਤੋਂ ਇਲਾਵਾ 10 ਹੋਰਨਾਂ ਨੂੰ 1100 ਰੁਪਏ ਦੇ ਹੌਸਲਾ ਵਧਾਓ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਲੋਂ ਇਸ ਮੌਕੇ ਦਾਦੀ ਅਤੇ ਪੋਤੀ ਵਿੱਚ ਪਿਆਰ ਦੀ ਸਾਂਝ ਸਬੰਧੀ ਇਕ ਛੋਟੀ ਮੂਵੀ ਵੀ ਜਾਰੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜੀ.ਐਸ.ਰੰਧਾਵਾ, ਬਾਲ ਸੁਰੱਖਿਆ ਅਫਸਰ ਅਮਨੀਤ ਕੌਰ ਅਤੇ ਜੇਤੂ ਬੱਚਿਆਂ ਦੇ ਮਾਤਾ-ਪਿਤਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here