ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾ ਅਧਿਕਾਰੀਆਂ ਤੇ ਹੋਰਨਾਂ ਨੂੰ ਫਲਾਵਰ ਪੌਟ ਅਤੇ ਪੌਦੇ ਭੇਂਟ ਕਰਕੇ ਕੀਤਾ ਸਨਮਾਨਿਤ

ਜਲੰਧਰ (ਦ ਸਟੈਲਰ ਨਿਊਜ਼)। ਕੌਮਾਂਤਰੀ ਮਹਿਲਾ ਦਿਵਸ ਨੂੰ ਵੱਖਰੇ ਅੰਦਾਜ਼ ਵਿੱਚ ਮਨਾਉਣ ਲਈ ਪੁਲਿਸ ਕਮਿਸ਼ਨਰ ਜਲੰਧਰ ਸ੍ਰ.ਗੁਰਪ੍ਰੀਤ ਸਿਘ ਭੁੱਲਰ ਵਲੋਂ ਪਲਿਸ ਕਮਿਸ਼ਨਰ ਦਫ਼ਤਰ ਵਿਖੇ ਮਹਿਲਾ ਪੁਲਿਸ ਅਫ਼ਸਰਾਂ ਅਤੇ ਹੋਰ ਆਉਣ ਵਾਲੀਆਂ ਮਹਿਲਾਵਾਂ ਨੁੰ ਫਲਾਵਰ ਪੌਟ ਅਤੇ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫਲਾਵਰ ਪੌਟ ਅਤੇ ਪੌਦੇ ਸਾਰੇ ਪੁਲਿਸ ਥਾਣਿਆਂ ਵਿੱਚ ਸਥਾਪਿਤ ਕੀਤੇ ਗਏ ਹੈਲਪ ਡੈਸਕਾਂ ’ਤੇ ਤਾਇਨਾਤ 33 ਮਹਿਲਾ ਮਿੱਤਰਾਂ ਨੂੰ ਤਕਸੀਮ ਕੀਤੇ ਗਏ ਹਨ। ਸ੍ਰ.ਭੁੱਲਰ ਵਲੋਂ ਸ਼ਹਿਰ ਵਿੱਚ ਮਹਿਲਾਵਾਂ ਦੀ 24 ਘੰਟੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਅੱਜ ਸੁਬਾ ਪੱਧਰੀ ਸਮਾਗਮ ਦੌਰਾਨ ਮਹਿਲਾਵਾਂ ਲਈ ਕਈ ਅਹਿਮ ਸਕੀਮਾਂ ਜਿਨਾਂ ਵਿੱਚ 181 ਵੋਮੈਨ ਹੈਲਪ ਲਾਈਨ ਅਤੇ ਸਾਂਝ ਸ਼ਕਤੀ ਹੈਲਪ ਡੈਕਸ ਸ਼ਾਮਿਲ ਹਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮਹਿਲਾ ਪੁਲਿਸ ਅਫ਼ਸਰਾ ਨੂੰ ਵਿਸ਼ੇਸ਼ ਸਿਖਲਾਈ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਉਹ ਪੂਰੀ ਕੁਸ਼ਲਤਾ ਨਾਲ ਵੋਮੈਨ ਹੈਲਪ ਡੈਸਕ ਅਤੇ 181 ਹੈਲਪਲਾਈਨ ਨੰਬਰ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰ ਸਕਣ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਮਹਿਲਾਵਾਂ ਨੂੰ ਸੁਰੱਖਿਆ ਦਾ ਅਹਿਸਾਸ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੁਲਿਸ ਵਿਭਾਗ ਵਲੋਂ ਪਹਿਲਾਂ ਹੀ ਮਹਿਲਾਵਾਂ ਖਿਲਾਫ਼ ਹੁੰਦੇ ਅਪਰਾਧਾਂ ਨੂੰ ਖ਼ਤਮ ਕਰਨ ਲਈ ਪੂਰੀ ਸਮਰੱਥਾ ਨਾਲ ਕੰਮ ਕੀਤਾ ਜਾ ਰਿਹਾ ਹੈ।

Advertisements

ਸ੍ਰ.ਭੁੱਲਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਪੁਲਿਸ ਲਾਈਨ ਵਿਖੇ ਮਹਿਲਾਵਾਂ ਨੂੰ ਵੱਖ-ਵੱਖ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਮੈਡੀਕਲ ਕਾਊਂਸÇਲੰਗ ਕੈਂਪ ਵੀ ਲਗਾਇਆ ਗਿਆ ਹੈ ਜਿਥੇ ਮਾਹਿਰ ਡਾਕਟਰਾਂ ਵਲੋਂ ਖਾਸ ਕਰਕੇ ਛਾਤੀ ਦੇ ਕੈਂਸਰ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਸ਼ਿੰਗਾਰਾ ਹਸਪਤਾਲ ਤੋਂ ਮਹਿਲਾ ਰੋਗਾਂ ਦੇ ਮਾਹਿਰ ਡਾ.ਗੁਰਪ੍ਰੀਤ ਕੌਰ, ਡਾਈਟੀਸ਼ੀਅਨ ਡਾ.ਰੰਜਨਾ ਬਾਂਸਲ ਅਤੇ ਡਾ. ਅਨਾਮਿਕਾ ਲਾਲ ਪੀ.ਏ.ਪੀ.ਹਸਪਤਾਲ ਵਲੋਂ ਮਹਿਲਾ ਪੁਲਿਸ ਅਫ਼ਸਰਾਂ ਅਤੇ ਉਨਾ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨਾ ਨੂੰ ਸਿਹਤਮੰਦ ਜੀਵਨਸ਼ੈਲੀ, ਮੈਡੀਟੇਸ਼ਨ ਅਤੇ ਯੋਗਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਤੇ ਸਮੇਂ ਸਮੇਂ ’ਤੇ ਮੈਡੀਕਲ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ.ਤਰਸੇਮ ਭਾਰਤੀ ਪੁਲਿਸ ਲਾਈਨ ਜਲੰਧਰ ਵਲੋਂ ਮਹਿਮਾਨ ਡਾਕਟਰਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਪੁਲਿਸ ਅਰੂਣ ਸੈਣੀ ਵਲੋਂ ਸਾਰੇ ਮਹਿਮਾਨਾਂ ਦਾ ਆਪਣਾ ਕੀਮਤੀ ਸਮਾਂ ਕੱਢ ਕੇ ਕੀਮਤੀ ਸੁਝਾਅ ਦੇਣ ਲਈ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here