ਫਿਰੋਜ਼ਪੁਰ: ਸੇਵਾ ਕੇਂਦਰਾਂ ਵਿਖੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਸੇਵਾਵਾਂ ਉਪਲੱਬਧ: ਏਡੀਸੀ

ਫਿਰੋਜ਼ਪੁਰ (ਦ ਸਟੈਲ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲੋਕਾਂ ਦੀ ਸਹੂਲਤ ਲਈ ਕੋਰੋਨਾ ਵੈਕਸੀਨ ਲਗਵਾਉਣ ਲਈ ਸੇਵਾ ਕੇਂਦਰਾ ਵਿਖੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ ਜਿਸ ਲਈ ਮਹਿਜ 30 ਰੁਪਏ ਫੀਸ ਅਦਾ ਕਰਨੀ ਹਵੋਗੀ।

Advertisements

ਉਨਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਆਪਣੇ ਨਾਲ ਆਪਣਾ ਆਧਾਰ ਕਾਰਡ, ਮੋਬਾਈਲ ਫੋਨ ਅਤੇ ਸਹਿ-ਰੋਗ ਹੋਣ ਦੀ ਸਥਿਤੀ ਵਿੱਚ ਮੈਡੀਕਲ ਸਰਟੀਫਿਕੇਟ ਨਾਲ ਲੈ ਕੇ ਆਉਣਾ ਹੋਵੇਗਾ। ਉਨਾਂ ਕਿਹਾ ਕਿ 60 ਸਾਲ ਤੋਂ ਵੱਧ ਉਮਰ ਦੇ ਲੋਕ ਅਤੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਹਿ-ਰੋਗਾਂ ਵਾਲੇ ਵਿਅਕਤੀ ਮੁਹਿੰਮ ਦੇ ਮੌਜੂਦਾ ਪੜਾਅ ਦੌਰਾਨ ਟੀਕਾਕਰਨ ਦੇ ਯੋਗ ਹਨ ਅਤੇ ਉਹ ਜ਼ਿਲੇ ਭਰ ਦੇ ਸਮੁੱਚੇ ਸੇਵਾ ਕੇਂਦਰਾਂ ’ਤੇ ਟੀਕਾਕਰਨ ਲਈ ਬੁਕਿੰਗ ਕਰ ਸਕਦੇ ਹਨ, ਜਦੋਂਕਿ ਟੀਕਾ ਹਸਪਤਾਲ ’ਚ ਹੀ ਲੱਗੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਵਿਖੇ ਟੀਕਾਕਰਨ ਰਜਿਸ਼ਟ੍ਰੇਸ਼ਨ ਇੱਕ ਓਟੀਪੀ ਆਧਾਰਿਤ ਸਿਸਟਮ ਹੈ, ਜਿੱਥੇ ਲਾਭਪਾਤਰੀਆਂ ਦੇ ਮੋਬਾਈਲ ਨੰਬਰ ’ਤੇ ਪਾਸਵਰਡ ਭੇਜਿਆ ਜਾਂਦਾ ਹੈ। ਇਸ ਲਈ ਸਾਰੇ ਯੋਗ ਲਾਭਪਾਤਰੀ ਸੇਵਾ ਕੇਂਦਰ ਆਉਣ ਵੇਲੇ ਆਪਣੇ ਮੋਬਾਈਲ ਜ਼ਰੂਰ ਨਾਲ ਲੈ ਕੇ ਆਉਣ। ਲਾਭਪਾਤਰੀਆਂ ਨੂੰ ਆਪਣੇ ਰਜਿਸਟਰਡ ਮੋਬਾਈਲ ਨੰਬਰ ’ਤੇ ਟੀਕਾਕਰਨ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਪ੍ਰਾਪਤ ਹੋਵੇਗੀ।

ਉਨ੍ਹਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕੋਵਿਡ19 ਦੀ ਰੋਕਥਾਮ ਲਈ ਸ਼ੁਰੂ ਕੀਤੀ ਗਈ ਕੋਵਿਡ19 ਟੀਕਾਕਰਨ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਅਤੇ ਆਪਣੀ ਰਜਿਸਟਰੇਸ਼ਨ ਕਰਵਾ ਕੇ ਕੋਵਿਡ19 ਟੀਕਾਕਰਨ ਕਰਵਾਉਣ।

LEAVE A REPLY

Please enter your comment!
Please enter your name here