Wednesday, November 18, 2026
Home Hoshiarpur ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਸਮਾਗਮਾਂ ਦਾ ਆਯੋਜਨ

ਹੁਸ਼ਿਆਰਪੁਰ (ਦ ਸਟੈਲ ਨਿਊਜ਼)। ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੇਂਦਰੀ ਦਫ਼ਤਰ ਲੁਧਿਆਣਾ ਵਲੋਂ ਵਿਸ਼ਵ ਪੱਧਰ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਸ਼ਬਦ ਗੁਰੂ ਸਮਾਗਮਾਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਸ਼ਬਦ ਗੁਰੂ ਸਮਾਗਮ ਕਰਵਾਇਆ ਗਿਆ।

Advertisements

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ ਕੰਧਾਲਾ, ਭਾਈ ਦਲਜੀਤ ਸਿੰਘ, ਭਾਈ ਜਸਪ੍ਰੀਤ ਸਿੰਘ ਬਾਬਕ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਅਤੇ ਭਾਈ ਨਛੱਤਰ ਸਿੰਘ ਜੀ ਬ੍ਰਹਮਜੀਤ, ਭਾਈ ਅਮਰੀਕ ਸਿੰਘ ਕਬੀਰਪੁਰ ਨੇ ਕਥਾ ਵੀਚਾਰਾਂ ਰਾਂਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਭਾਈ ਕਮਲਜੀਤ ਸਿੰਘ ਕਬੀਰਪੁਰ, ਸ ਬਹਾਦਰ ਸਿੰਘ ਸਿੱਧੂ, ਡਾ ਜਸਵਿੰਦਰ ਸਿੰਘ ਡੋਗਰਾ ਨੇ ਵੀ ਵਿਚਾਰਾਂ ਦੀ ਸਾਂਝ ਪਾਈ। ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ, ਸਮੂੂਹ ਕੀਰਤਨੀ ਜਥਿਆਂ, ਕਥਾਵਾਚਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। 

LEAVE A REPLY

Please enter your comment!
Please enter your name here