ਫਿਰੋਜ਼ਪੁਰ: ਸਿਹਤ ਵਿਭਾਗ ਵੱਲੋਂ ਵਿਸ਼ਵ ਗਲੂਕੋਮਾ ਸਪਤਾਹ ਦੌਰਾਨ ਕੀਤੀ ਜਾਵੇਗੀ ਸਕਰੀਨਿੰਗ

ਫਿਰੋਜ਼ਪੁਰ  (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ: ਰਜਿੰਦਰ ਰਾਜ ਦੀ ਅਗਵਾਈ ਹੇਠ ਮਨਾਏ ਜਾ ਰਹੇ ਵਿਸ਼ਵ ਗਲੂਕੋਮਾ ਹਫਤੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਸਿਲਸਿਲੇ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਆਈ ਮੋਬਾਇਲ ਯੂਨਿਟ ਵਿਖੇ ਇੱਕ ਜਾਗਰੂਕਤਾ ਸਭਾ ਆਯੋਜਿਤ ਕੀਤੀ ਗਈ ਜਿਸ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਨੇਤਰ ਰੋਗ ਮਾਹਿਰ ਡਾ: ਮਨਦੀਪ ਕੌਰ ਨੇ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ।

Advertisements

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕਾਲਾ ਮੋਤੀਆ ਸਥਾਈ ਨੇਤਰਹੀਨਤਾ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਅਹਿਮ ਕਾਰਨ ਹੈ। ਕਾਲੇ ਮੋਤੀਏ ਦੇ ਲੱਛਣਾਂ ਵਿੱਚ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ,ਪੜਣ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ, ਪ੍ਰਕਾਸ਼ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦਾ ਸੀਮਿਤ ਹੋਣਾ ਆਦਿ ਸ਼ਾਮਿਲ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਕਾਲੇ ਮੋਤੀਏ ਦਾ ਇਲਾਜ ਸੰਭਵ ਹੈ ਜੇਕਰ ਸਮੇਂ ਸਿਰ ਇਸਦਾ ਪਤਾ ਚਲ ਜਾਵੇ।

ਇਸ ਮੌਕੇ ਨੇਤਰ ਅਫਸਰ ਸੰਦੀਪ ਬਜ਼ਾਜ਼ ਨੇ ਵੀ ਅੱਖਾਂ ਦੀ ਸਿਹਤ ਸੰਭਾਲ ਬਾਰੇ ਦੱਸਿਆ। ਸਪਤਾਹ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਅਫਸਰ ਅਤੇ ਸਹਾਇਕ ਸਿਵਲ ਸਰਜਨ ਡਾ:ਸੰਜੀਵ ਗੁਪਤਾ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ 10 ਮਾਰਚ ਨੂੰ ਸਿਵਲ ਹਸਪਤਾਲ ਜੀਰਾ ਵਿਖੇ ਅਤੇ 12 ਮਾਰਚ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਤੇ ਸੀ.ਐਚ.ਸੀ ਮਮਦੋਟ ਵਿਖੇ ਅੱਖਾਂ ਦੇ ਮੁਫਤ ਸਕਰੀਨਿੰਗ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਆਮ ਜਨਤਾ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਲਾਭ ਉਠਾਉਣ ਦੀ ਅਪੀਲ ਵੀ ਕੀਤੀ ਹੈ। ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾਂ, ਨੇਤਰ ਅਫਸਰ ਆਸ਼ੂ ਸ਼ਰਮਾਂ, ਫਾਰਮੇਸੀ ਅਫਸਰ ਸ਼ਿਵਾਨੀ ਸ਼ੁਕਲਾ ਅਤੇ ਸ਼ੇਖਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here