ਜਿਲੇ ਵਿੱਚ 128 ਨਵੇਂ ਪਾਜੇਟਿਵ ਮਰੀਜ, 5 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਰੋਨਾ ਕੇਸਾ ਦੇ ਵਧਣ ਦਾ  ਕਾਰਨ ਲੋਕਾਂ ਦਾ  ਸਿਹਤ ਵਿਭਾਗ ਦਿੱਤੀਆ ਗਈਆ ਸਾਵਧਾਨੀਆਂ ਦੀ ਪਾਲਣਾ ਨਾ ਕਰਨਾ ਹੈ । ਸਮੇ ਸਮੇ ਸਿਰ ਹੱਥਾਂ ਦੀ ਸਫਾਈ , ਘਰ ਤੋ ਬਾਹਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣਾ, ਸਮਾਜਿਕ ਦੂਰੀ ਤੇ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ ਅਸੀ  ਇਸ ਬਿਮਾਰੀ ਤੇ ਕਾਫੀ ਹੱਦ ਤੱਕ ਬੱਚ ਸਕਦੇ ਹਾਂ ।  ਸਿਹਤ ਵਿਭਾਗ ਵੱਲੋ ਵੀ ਇਸ ਬਿਮਾਰੀ ਦੇ ਪ੍ਰਤੀ ਰੋਧਿਕ  ਬਚਾਅ ਲਈ ਸਿਹਤ ਕਰਮੀਆ , ਫਰੰਟ ਲਾਇਨ ਵਰਕਰਾ ਅਤੇ 60 ਸਾਲ ਤੋ ਵੱਧ ਉਮਰ ਦੇ ਵਿਆਕਤੀਆਂ ਨੂੰ  ਕੋਵਿਡ ਵੈਕਸੀਨ ਲਗਾਈ ਜਾ ਰਹੀ ਪਰ ਇਸ ਦਾ ਮਤਲਬ ਇਹ ਨਹੀ ਹੈ ਕਿ ਇਸ ਮਹਾਂਮਾਰੀ ਤੇ ਪੂਰੀ ਤਰਾ ਕਾਬੂ ਪਾ ਲਿਆ ਹੈ । ਕੋਵਿਡ ਪ੍ਰੋਟੋਕਾਲ ਵੀ ਪਾਲਣਾ ਕਰਦੇ ਹੋਏ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ ।

Advertisements

ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤੜਾ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਕੇਸਾ ਵਿੱਚ ਵਾਧਾ ਹੋਇਆ ਹੈ ਜਿਸ ਕਾਰਨ  ਜਿਲੇ ਅੰਦਰ ਮਾਇਕਰੋ ਕੰਨਟੋਨਮੈਟ ਜੋਨ ਦੀ ਗਿਣਤੀ 18 ਹੋ ਗਈ ਹੈ   ਅਤੇ 20 ਸਕੂਲਾ ਵਿੱਚ ਸੈਪਲਿੰਗ ਕਰਕੇ 1377 ਸੈਪਲ ਲਏ ਗਏ ਹਨ ਅਤੇ 24 ਵਿਦਿਆਰਥੀ ਤੇ 5 ਅਧਿਆਪਕ ਪਾਜੇਟਿਵ ਪਾਏ ਗਏ ਹਨ । ਅੱਜ ਜਿਲੇ ਵਿੱਚ 2834 ਨਵੇ ਸੈਪਲ ਲਏ ਗਏ ਹਨ ਅਤੇ 1997 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 9438 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 333786 ਸੈਪਲ ਲਏ ਗਏ ਹਨ ਜਿਨਾ ਵਿੱਚੋ 321518 ਸੈਪਲ ਨੈਗਟਿਵ , 4491 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 882 ਹੈ ਜਦ ਕਿ 8495 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 386 ਹੈ ।

 ਜਿਲਾ ਹੁਸ਼ਿਆਰਪੁਰ ਦੇ 128 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 28 ਤੇ 100 ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ ਇਸ ਮੋਕੈ ਉਹਨਾਂ ਇਹ ਵੀ ਦੱਸਿਆ ਕਿ ਬਾਹਰੇ ਜਿਲਿਆ ਤੋ 17 ਮਰੀਜ ਪਾਜੇਟਿਵ  ਆਏ ਹਨ ।ਜਿਲੇ ਵਿੱਚ ਕੋਰੋਨਾ ਨਾਲ 5 ਮੌਤਾਂ ਹੋਈਆ ਹਨ (1) 48 ਸਾਲ ਵਿਆਕਤੀ ਵਾਸੀ ਭੂਲਪੁਰ ਮਿਆਣੀ ਦੀ ਮੌਤ ਕੈਪੀਟੋਲ ਹਸਪਤਾਲ ਜਲੰਧਰ (2) 50 ਸਾਲਾ ਵਿਆਕਤੀ ਵਾਸੀ ਸੇਹਰਾ ਚੋਕ ਹੁਸ਼ਿਆਰਪੁਰ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ (3) 30 ਸਾਲਾ ਔਰਤ ਵਾਸੀ ਕਾਲੇਵਾਲ ਭਗਤਾ ਦੀ ਮੌਤ ਮੈਡੀਕਲ ਕਾਲਿਜ ਪਟਿਆਲਾ (4) 73 ਸਾਲਾ ਔਰਤ ਵਾਸੀ ਮਾਹਿਲਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (5) 60 ਸਾਲਾ ਔਰਤ ਵਾਸੀ ਸਮੁੰਦੜਾ ਦੀ ਮੌਤ ਮੈਡੀਕਲ ਕਾਲਿਜ ਪਟਿਆਲਾ    ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ।

LEAVE A REPLY

Please enter your comment!
Please enter your name here