ਔਰਤਾਂ ਦਾ ਹਰ ਖੇਤਰ ‘ਚ ਸਮਾਜ ਲਈ ਆਪਣਾ ਇਕ ਵੱਡਮੁੱਲਾ ਯੋਗਦਾਨ:ਵਿਧਾਇਕ ਆਦੀਆਂ

ਬੁੱਲੋਵਾਲ (ਦ ਸਟੈਲਰ ਨਿਊਜ਼)। ਅਭਿਸ਼ੇਕ ਕੁਮਾਰ। ਸ਼ਾਮ ਚੁਰਾਸੀ ਹਲਕੇ ਦੇ ਵਿਧਾਇਕ ਪਵਨ ਆਦੀਆਂ ਨੇ ਵਿਸ਼ਵ ਭਰ ਦੀਆਂ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਬਹੁਤ-ਬਹੁਤ ਵਧਾਈ ਦਿੰਦੇ ਹੋਏ ਕਿਹਾ ਕਿ ਮਹਿਲਾ ਸ਼ਕਤੀ ਹੀ ਸਾਡੇ ਦੇਸ਼ ਨੂੰ ਅਗਾਂਹਵਧੂ ਭਵਿੱਖ ਵੱਲ ਲੈ ਕੇ ਜਾਵੇਗੀ। ਔਰਤ ਹੀ ਸਮੁੱਚੇ ਰਿਸ਼ਤਿਆਂ ਨੂੰ ਬਾਖੂਬੀ ਨਾਲ ਨਿਭਾਉਂਦੀ ਹੈ। ਔਰਤਾਂ ਦਾ ਹਰ ਖੇਤਰ ਚ ਸਮਾਜ ਲਈ ਆਪਣਾ ਇਕ ਵੱਡਮੁੱਲਾ ਯੋਗਦਾਨ ਵੀ ਹੈ।ਔਰਤ ਨੇ ਹਰ ਖੇਤਰ ’ਚ ਸਮਾਜ ਨੂੰ ਵਿਕਸਿਤ ਕਰਨ ਲਈ ਜਿਥੇ ਮਰਦ ਦੀ ਮਦਦ ਹੀ ਨਹੀਂ ਕੀਤੀ, ਬਲਕਿ ਬਹੁਤ ਸਾਰੀਆਂ ਔਰਤਾਂ ਪ੍ਰੇਰਨਾ ਸਰੋਤ ਵੀ ਰਹੀਆਂ ਹਨ।

Advertisements

ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ’ਚ ਔਰਤਾਂ ਸਿਰਫ ਘਰ ਦੀ ਜ਼ਿੰਮੇਵਾਰੀ ਹੀ ਨਹੀਂ, ਬਲਕਿ ਆਰਥਕ ਜ਼ਿੰਮੇਵਾਰੀਆਂ ਨੂੰ ਵੀ ਬਾਖੂਬੀ ਉਠਾ ਰਹੀਆਂ ਹਨ। ਅੱਜ ਮਹਿਲਾ ਦਿਵਸ ’ਤੇ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ’ਤੇ ਸਨਮਾਨ ਮਿਲਣਾ ਚਾਹੀਦਾ ਹੈ।

LEAVE A REPLY

Please enter your comment!
Please enter your name here