ਫਿਰੋਜ਼ਪੁਰ: ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਪੇਟਿੰਗ ਮੁਕਾਬਲੇ ਪ੍ਰਤੀਯੋਗਤਾ ਦਾ ਆਯੋਜਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫ਼ਿਰੋਜ਼ਪੁਰ ਸ੍ਰੀਮਤੀ ਕੁਲਵਿੰਦਰ ਕੌਰ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਿਰੋਜਪੁਰ ਰਾਜੀਵ ਕੁਮਾਰ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਕੋਮਲ ਅਰੋੜਾ ਅਤੇ ਜਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਲਖਵਿੰਦਰ ਸਿੰਘ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਪ੍ਰਿੰਸੀਪਲ ਸ੍ਰੀਮਤੀ ਮਨਜੀਤ ਕੌਰ ਨੇ ਦਿੱਤੀ।

Advertisements

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀਵਾਲਾ  ਪ੍ਰਿੰਸੀਪਲ ਸ੍ਰੀਮਤੀ ਮਨਜੀਤ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਨ੍ਹਾਂ ਪੇਂਟਿੰਗ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਲਖਵਿੰਦਰ ਸਿੰਘ, ਦੂਜਾ ਸਥਾਨ ਆਰੀਅਨ ਨੇ ਪ੍ਰਾਪਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਨ੍ਹਾਂ ਪੇਂਟਿੰਗ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪੜੇ ਚਾੜ੍ਹਨ ਲਈ ਸ੍ਰੀ ਸੰਜੀਵ ਪੁਰੀ, ਸਤਿੰਦਰ ਕੌਰ, ਪ੍ਰਿਆ ਰਾਣੀ, ਤੇਜਿੰਦਰ ਕੌਰ, ਕੁਮਾਰੀ ਸ਼ੈਲਜਾ ਆਦਿ ਨੇ ਮਹੱਤਵਪੂਰਨ ਭੂਮਿਕਾ ਨਿਭਾਈ।

LEAVE A REPLY

Please enter your comment!
Please enter your name here