ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਪੰਜਾਬ ਸਰਕਾਰ ਦੇ ਬਜ਼ਟ ਨੂੰ ਰੱਦਾ ਕੀਤਾ

ਤਲਵਾੜਾ (ਦ ਸਟੈਲਰ ਨਿਊਜ਼), ਰਿਪੇਰਟ-ਪ੍ਰਵੀਨ ਸੋਹਲ: ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ‘ਚ ਖ਼ਜ਼ਾਨਾ ਮੰਤਰੀ ਵੱਲੋਂ ਪੇਸ਼ ਬਜ਼ਟ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸਬੰਧੀ ਕੀਤੇ ਐਲਾਨ ਨੂੰ ਰੱਦ ਕਰਦਿਆਂ 12 ਸੂਤਰੀ ਮੰਗਾਂ ਦੀ ਪ੍ਰਾਪਤੀ ਲਈ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਕੀਤਾ ਹੈ।

Advertisements

ਇਹ ਜਾਣਕਾਰੀ ਦਿੰਦੇ ਹੋਇਆਂ ਪਸਸਫ਼ ਦੇ ਸੂਬਾ ਪ੍ਰਧਾਨ ਤੇ ਸਾਂਝਾ ਫਰੰਟ ਕਨਵੀਨਰ ਸਤੀਸ਼ ਰਾਣਾ ਨੇ ਦੱਸਿਆ ਕਿ ਫਰੰਟ ਨੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 4 ਮਈ ਤੋਂ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਪੱਕੇ ਮਰੋਚੇ ਤੋਂ ਪਹਿਲਾਂ ਸੰਘਰਸ਼ ਦੇ ਪਿਡ਼੍ਹ ਨੂੰ ਪੂਰੀ ਤਰ੍ਹਾਂ ਮਘਾਉਣ ਲਈ ਬਠਿੰਡਾ, ਪਟਿਆਲਾ ਅਤੇ ਜਲੰਧਰ ਵਿਖੇ ਜ਼ੋਨਲ ਰੈਲ਼ੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਜਿਸ ਤਹਿਤ ਪਹਿਲੀ ਜੋਨਲ ਰੈਲ਼ੀ 25 ਮਾਰਚ ਨੂੰ ਬਠਿੰਡਾ, ਦੂਜੀ 16 ਅਪ੍ਰੈਲ ਨੂੰ ਪਟਿਆਲ ਅਤੇ ਅੰਤਿਮ 27 ਅਪ੍ਰੈਲ ਨੂੰ ਜਲੰਧਰ ਵਿਖੇ ਕੀਤੀ ਜਾਵੇਗੀ। ਖੇਤਰੀ ਰੈਲ਼ੀਆਂ ਅਤੇ ਪੱਕੇ ਮੋਰਚੇ ਦੀ ਤਿਆਰੀ ਲਈ ਸਾਂਝੇ ਫਰੰਟ ਵੱਲੋਂ 15-16 ਮਾਰਚ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਸ਼੍ਰੀ ਰਾਣਾ ਨੇ ਦੱਸਿਆ ਕਿ ਖਜ਼ਾਨਾ ਮੰਤਰੀ ਦੇ ਕਾਲੇ ਬਜ਼ਟ ਖ਼ਿਲਾਫ਼ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਕਾਂਗਰਸ ਹਕੂਮਤ ਵਿਰੁਧ ਜ਼ਬਰਦਸਤ ਰੋਸ ਹੈ।

LEAVE A REPLY

Please enter your comment!
Please enter your name here