ਸਿਹਤ ਵਿਭਾਗ ਨੇ ਵਿਸ਼ਵ ਗਲੂਕੋਮਾ ਸਪਤਾਹ ਦੌਰਾਣ ਲਗਾਇਆ ਸਕਰੀਨਿੰਗ ਕੈਂਪ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ: ਰਜਿੰਦਰ ਰਾਜ਼ ਦੀ ਅਗਵਾਈ ਮਨਾਏ ਜਾ ਰਹੇ ਵਿਸ਼ਵ ਗਲੂਕੋਮਾ ਹਫਤੇ ਦੌਰਾਣ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ।ਇਸੇ ਸਿਲਸਿਲੇ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਆਈ ਮੋਬਾਇਲ ਯੂਨਿਟ ਵਿਖੇ ਇੱਕ ਸਕਰੀਨਿੰਗ ਕੈਂਪ ਲਗਾਇਆ ਗਿਆ ਅਤੇ ਇੱਕ ਜਾਗਰੂਕਤਾ ਸਭਾ ਆਯੋਜਿਤ ਕੀਤੀ ਗਈ। ਪ੍ਰੋਗ੍ਰਾਮ ਅਫਸਰ ਅਤੇ ਸਹਾਇਕ ਸਿਵਲ ਸਰਜਨ ਡਾ. ਸੰਜੀਵ ਗੁਪਤਾ ਦੀ ਪ੍ਰਧਾਨਗੀ ਹੇਠ ਕੀਤੀ ਗਈ ਇਸ ਗਤੀਵਿਧੀ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਨੇਤਰ ਰੋਗ ਮਾਹਿਰ ਡਾ: ਮਨਦੀਪ ਕੌਰ ਨੇ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ।

Advertisements

ਉਹਨਾਂ ਕਿਹਾ ਕਿ ਭਾਰਤ ਵਿੱਚ ਕਾਲਾ ਮੋਤੀਆ ਸਥਾਈ ਨੇਤਰਹੀਨਤਾ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਅਹਿਮ ਕਾਰਨ ਹੈ।ਕਾਲੇ ਮੋਤੀਏ ਦੇ ਲੱਛਣਾਂ ਵਿੱਚ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ,ਪੜਣ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ,ਪ੍ਰਕਾਸ਼ ਦੇ ਦੁਆਲੇ ਰੰਗਦਾਰ ਚੱਕਰ,ਅੱਖਾਂ ਵਿੱਚ ਦਰਦ ਅਤੇ ਲਾਲੀ ਨਾਲ ਦਿ੍ਰਸ਼ਟੀ ਦੀ ਅਚਾਨਕ ਹਾਨੀ,ਦਿ੍ਰਸ਼ਟੀ ਦਾ ਸੀਮਿਤ ਹੋਣਾ ਆਦਿ ਸ਼ਾਮਿਲ ਹਨ।ਉਹਨਾਂ ਖੁਲਾਸਾ ਕੀਤਾ ਕਿ ਕਾਲੇ ਮੋਤੀਏ ਦਾ ਇਲਾਜ਼ ਸੰਭਵ ਹੈ ਜੇਕਰ ਸਮੇਂ ਸਿਰ ਇਸਦਾ ਪਤਾ ਚਲ ਜਾਵੇ।ਇਸ ਮੌਕੇ ਨੇਤਰ ਅਫਸਰ ਸੰਦੀਪ ਬਜ਼ਾਜ਼ ਨੇ ਵੀ ਅੱਖਾਂ ਦੀ ਸਿਹਤ ਸੰਭਾਲ ਬਾਰੇ ਦੱਸਿਆ।ਉਹਨਾਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਆਪਣੀਆਂ ਅੱਖਾਂ ਦਾ ਪ੍ਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ ਤਾਂ ਕਿ ਸਮੇ ਸਿਰ ਕਾਲੇ ਮੋਤੀਏ ਦੀ ਪਛਾਣ ਕਰਕੇ ਇਸ ਦਾ ਇਲਾਜ਼ ਕੀਤਾ ਜਾ ਸਕੇ।ਇਸ ਅਵਸਰ ਤੇ ਜ਼ਿਲਾ ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾਂ,ਫਾਰਮੇਸੀ ਅਫਰ ਸ਼ਿਵਾਨੀ ਸ਼ੁਕਲਾ ਆਦਿ ਹਾਜ਼ਿਰ ਸਨ।ਇਸ ਅਵਸਰ ਤੇ ਮਰੀਜ਼ਾਂ ਦੀ ਅੱਖਾਂ ਦੀ ਕਾਲੇ ਮੋਤੀਏ ਅਤੇ ਹੋਰ ਰੋਗਾਂ ਸਬੰਧੀ ਸਕਰੀਨਿੰਗ ਵੀ ਕੀਤੀ ਗਈ।ਗਤੀਵਿਧੀ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਵਿੱਚ ਸ਼ੇਖਰ,ਕਰਨ ਅਤੇ ਚਮਕੌਰ ਸਿੰਘ ਨੇ ਵਿਸ਼ੇਸ਼ ਸਹਿਯੋਗ ਕੀਤਾ।

LEAVE A REPLY

Please enter your comment!
Please enter your name here